Fri, Apr 19, 2024
Whatsapp

ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ

Written by  Shanker Badra -- March 10th 2021 12:19 PM
ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖਰੀ ਦਿਨ ਹੈ। ਬਜਟ ਇਜਲਾਸ ਦੇ ਆਖ਼ਰੀ ਦਿਨ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਹਨ। [caption id="attachment_480633" align="aligncenter" width="700"]SAD MLAs Protest outside the Punjab Vidhan Sabha On the last day of the budget session ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ[/caption] ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ ਇਸ ਦੌਰਾਨ ਬਜਟ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ ਹੈ। ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇਮਹਿੰਗਾਈ ਦੇ ਮੁੱਦੇ 'ਤੇ ਅਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਨ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕੈਪਟਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। [caption id="attachment_480631" align="aligncenter" width="700"]SAD MLAs Protest outside the Punjab Vidhan Sabha On the last day of the budget session ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ[/caption] ਸ਼੍ਰੋਮਣੀ ਅਕਾਲੀ ਦਲ ਨੇਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦੇ ਮਾਮਲੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਚਾਰ ਸਾਲਾਂ ਵਿੱਚ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। [caption id="attachment_480630" align="aligncenter" width="700"]SAD MLAs Protest outside the Punjab Vidhan Sabha On the last day of the budget session ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ[/caption] ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ 8 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨਾਲ ਕਾਂਗਰਸੀ ਵਰਕਰਾਂ ਨੇ ਬਦਸਲੂਕੀ ਕੀਤੀ ਹੈ। ਅਕਾਲੀ ਦਲ ਨੇਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇਕਾਂਗਰਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਆਂਗਣਵਾੜੀ ਵਰਕਰਾਂ 'ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। [caption id="attachment_480635" align="aligncenter" width="700"]SAD MLAs Protest outside the Punjab Vidhan Sabha On the last day of the budget session ਬਜਟ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਦੇ ਬਾਹਰਅਕਾਲੀ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ[/caption] ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ ਸੀ। ਇਸ ਬਜਟ ਵਿੱਚ ਕੈਪਟਨ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਸਫ਼ਰ ਫ੍ਰੀ ਕਰ ਦਿੱਤਾ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪਿਛਲੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। -PTCNews


Top News view more...

Latest News view more...