Thu, May 2, 2024
Whatsapp

ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ

Written by  Shanker Badra -- September 03rd 2021 04:53 PM -- Updated: September 03rd 2021 05:12 PM
ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ

ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਕਿਸਾਨ ਆਗੂਆਂ ਦੇ ਹਰ ਸਵਾਲਾਂ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਸਾਡੀ ਲੀਡਰਸ਼ਿਪ ਨੂੰ ਕਿਸਾਨ ਜਥੇਬੰਦੀਆਂ ਸਵਾਲਾਂ ਲਈ ਜਿੱਥੇ ਬੁਲਾਉਣਗੀਆਂ ,ਅਸੀਂ ਜਾਵਾਂਗੇ। [caption id="attachment_529900" align="aligncenter" width="300"] ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ[/caption] ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸੰਯੁਕਤ ਕਿਸਾਨ ਮੋਰਚੇ ਦੇ ਹਰ ਸਵਾਲ ਦਾ 6 ਦਿਨਾਂ ਦੇ ਅੰਦਰ ਜਵਾਬ ਦੇਵੇਗੀ। ਕਿਸਾਨੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਸਭ ਤੋਂ ਵੱਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਕੇਂਦਰ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜਿਸ਼ ਰੱਚ ਰਿਹਾ ਹੈ। ਕਾਂਗਰਸ ਅਤੇ ਆਪ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_529899" align="aligncenter" width="300"] ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਕੈਪਟਨ ਪੰਜਾਬ ਵਿੱਚ ਰਾਜਪਾਲ ਸ਼ਾਸਨ ਲਾਉਣ ਦੀ ਸਾਜਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮੋਗਾ 'ਚ ਹਿੰਸਾ ਕਰਨ ਵਾਲੇ ਕਾਂਗਰਸ ਅਤੇ ਆਪ ਵਰਕਰਾਂ ਦੇ ਨਾਂ ਤੇ ਪਤੇ ਦੀ ਲਿਸਟ ਜਾਰੀ ਕੀਤੀ ਹੈ। Sukhbir Singh Badal ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਗੱਲ ਪੰਜਾਬ ਦੀ ਮੁਹਿੰਮ ਦੀ ਕਾਮਯਾਬੀ ਤੋਂ ਬੌਖਲਾਈ ਹੋਈ ਹੈ। ਅਸੀਂ ਨਹੀਂ ਚਾਹੁੰਦੇ ਕੈਪਟਨ ਤੇ ਭਾਜਪਾ ਦੇ ਇਸ਼ਾਰੇ 'ਤੇ ਰਚੀ ਜਾ ਰਹੀ ਭਰਾ ਮਾਰੂ ਜੰਗ ਦੀ ਸਾਜਿਸ਼ ਕਾਮਯਾਬ ਹੋਵੇ। [caption id="attachment_529900" align="aligncenter" width="300"] ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਟਿਊਬਵੈਲਾਂ ਦੇ ਕੁਨੈਕਸ਼ਨ ਜਾਰੀ ਕੀਤੇ ਗਏ ਸਨ। ਉਸ ਸਮੇਂ ਪੱਕੇ ਖਾਲ ਬਣਾਏ ਗਏ ਅਤੇ ਅੰਡਰ ਗਾਉਂਡ ਪਾਇਪਾਂ ਪਾਈਆਂ ਗਈਆਂ ਸਨ। ਕਿਸਾਨਾਂ ਲਈ ਟਰੈਕਟਰਾਂ 'ਤੇ ਟੈਕਸ ਸ਼੍ਰੋਮਣੀ ਅਕਾਲੀ ਦਲ ਨੇ ਮੁਆਫ਼ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਲੀਮੈਂਟ ਦੇ ਅੰਦਰ ਤੇ ਬਾਹਰ ਕਿਸਾਨਾਂ ਦੀ ਆਵਾਜ਼ ਉਠਾਉਂਦੀ ਹੈ , ਜਦਕਿ ਦੂਜਿਆਂ ਪਾਰਟੀਆਂ ਦੇ ਕਈ ਏਜੰਡੇ ਹੁੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦਾ ਇਕੋ ਇਕ ਏਜੰਡਾ ਕਿਸਾਨੀ ਹੈ। [caption id="attachment_529900" align="aligncenter" width="300"] ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ[/caption] ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਉਲਟ ਵੋਟ ਪਾਈ ਪਰ ਕਾਂਗਰਸ ਅਤੇ ਆਪ ਨੇ ਬਾਇਕਾਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਹਿਮਾਇਤੀ ਪਾਰਟੀ ਹੈ। ਕਾਂਗਰਸ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਪ ਦੀ ਸਾਜਿਸ਼ ਤੋਂ ਪੰਜਾਬੀ ਸੁਚੇਤ ਰਹਿਣ। 2017 ਵਿੱਚ ਜਦੋਂ ਕੈਪਟਨ ਅਮਰਿੰਦਰ ਮੁੱਖ ਮੰਤਰੀ ਬਣਿਆ ਸੀ ਤਾਂ ਉਨ੍ਹਾਂ ਦੇ ਚੋਣ ਮੈਨੀਫੈਸਟੋ ਵਿੱਚ ਲਿਖਿਆ ਸੀ ਕਿ ਕਾਲੇ ਕਾਨੂੰਨ ਲਾਗੂ ਕਰਾਂਗੇ। [caption id="attachment_529899" align="aligncenter" width="300"] ਕਿਸਾਨ ਆਗੂਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਕੀਤੀ ਮੁਲਤਵੀ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੱਥੇ ਕਾਂਗਰਸ ਦਾ ਰਾਜ ਹੈ , ਓਥੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਗਏ। ਦਿੱਲੀ ਦੇ ਵਿੱਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਲੇ ਕਾਨੂੰਨ ਲਾਗੂ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਰਹੇਗਾ , ਓਦੋਂ ਤੱਕ ਇਹ ਕਾਲੇ ਕਾਨੂੰਨ ਲਾਗੂ ਨਹੀਂ ਹੋਣਗੇ।ਕੈਪਟਨ ਨੇ ਭਾਜਪਾ ਦੀ ਲੀਡਰਸ਼ਿਪ ਨਾਲ ਮਿਲ ਕੇ ਪੰਜਾਬ ਪੁਲਿਸ ਨੂੰ ਖੁੱਲੀ ਛੁੱਟੀ ਦਿੱਤੀ ਹੋਈ ਹੈ , ਜਿਸ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ। ਕਿਸਾਨੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਜਾਰੀ ਰਹੇਗਾ। -PTCNews


Top News view more...

Latest News view more...