Tue, Apr 16, 2024
Whatsapp

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ

Written by  Shanker Badra -- October 08th 2020 01:11 PM
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ:ਡੇਰਾ ਬਾਬਾ ਨਾਨਕ :ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਕੋਰੀਡੋਰ ਦੇ ਬਾਹਰ ਖਲੋ ਕੇਅਰਦਾਸ ਕੀਤੀ ਹੈ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਇਸ ਦੌਰਾਨ ਰਾਗੀ ਜੱਥਿਆ ਵੱਲੋਂ ਇਲਾਹੀ ਬਾਣੀ ਦਾ ਕੀਰਤਨਕੀਤਾ ਗਿਆ ਹੈ ਅਤੇ ਉਸ ਉਪਰੰਤ ਅਰਦਾਸ ਕੀਤੀ ਗਈ ਹੈ। [caption id="attachment_438056" align="aligncenter" width="300"] ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ[/caption] ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਾਰੇ ਦੇਸ਼ 'ਚ ਧਾਰਮਿਕ ਸਥਾਨ ਖੋਲ੍ਹੇ ਗਏ ਹਨ ਪਰ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਹਿਲੀ ਪਾਤਿਸ਼ਾਹੀ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਸੰਗਤ ਨਤਮਸਤਕ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿਵਿਸ਼ਵ 'ਚ ਤਕਰੀਬਨ ਸਾਰੇ ਧਾਰਮਿਕ ਸਥਾਨ ਖੋਲ੍ਹੇ ਗਏ ਹਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। [caption id="attachment_438052" align="aligncenter" width="300"] ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ[/caption] ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਪ੍ਰਧਾਨ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਰਵੀਕਰਨ ਸਿੰਘ ਕਾਹਲੋਂ, ਹਰਮਨਦੀਪ ਸਿੰਘ ਸੰਧੂ ,ਇਦਰਜੀਤ ਸਿੰਘ ਰੰਧਾਵਾ ,ਸੁਖਬੀਰ ਵਾਹਲਾ , ਗੁਰਜੀਤ ਬਿਜਲੀਵਾਲ ਸਮੇਤ ਹੋਰ ਲੀਡਰਸ਼ਿਪ ਮੌਜੂਦ ਸੀ। ਇਸ ਦੇ ਇਲਾਵਾ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਡੇਰਾ ਬਾਬਾ ਨਾਨਕ ਪਹੁੰਚੇ ਸਨ। [caption id="attachment_438053" align="aligncenter" width="300"] ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੀਡੋਰ ਦੇ ਬਾਹਰ ਕੀਤੀ ਅਰਦਾਸ[/caption] ਦੱਸ ਦੇਈਏ ਕਿ ਕੋਰੋਨਾ ਵਾਇਰਸ ਕਰਕੇ 16 ਮਾਰਚ, 2020 ਤੋਂ ਹੀ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਪਾਕਿਸਤਾਨ ਨੇ ਬੀਤੇ ਦਿਨੀਂ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਹੈ ਪਰ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ ਹੈ। ਜਿੱਥੇ ਸਥਾਨਕ ਸ਼ਰਧਾਲੂਆਂ ਨੂੰ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ। ਕੋਰੋਨਾ ਨੂੰ ਲੈ ਕੇ ਜਾਰੀ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹੋਣਗੀਆਂ। -PTCNews


Top News view more...

Latest News view more...