Fri, Apr 26, 2024
Whatsapp

ਸੁਖਬੀਰ ਬਾਦਲ 'ਤੇ ਹਮਲਾ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਪੂਰੀ ਯੋਜਨਾ ਨਾਲ ਹੋਇਆ : ਅਕਾਲੀ ਦਲ

Written by  Shanker Badra -- October 05th 2018 06:32 PM -- Updated: October 05th 2018 07:01 PM
ਸੁਖਬੀਰ ਬਾਦਲ 'ਤੇ ਹਮਲਾ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਪੂਰੀ ਯੋਜਨਾ ਨਾਲ ਹੋਇਆ : ਅਕਾਲੀ ਦਲ

ਸੁਖਬੀਰ ਬਾਦਲ 'ਤੇ ਹਮਲਾ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਪੂਰੀ ਯੋਜਨਾ ਨਾਲ ਹੋਇਆ : ਅਕਾਲੀ ਦਲ

ਸੁਖਬੀਰ ਬਾਦਲ 'ਤੇ ਹਮਲਾ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਪੂਰੀ ਯੋਜਨਾ ਨਾਲ ਹੋਇਆ :ਅਕਾਲੀ ਦਲ:ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਉੱਤੇ ਕੱਲ ਸੰਗਰੂਰ ਵਿਖੇ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।ਪਾਰਟੀ ਨੇ ਹਮਲਾਵਰਾਂ ਵਿਰੁੱਧ ਢੁੱਕਵੇਂ ਕੇਸ ਦਰਜ ਕਰਨ ਦੇ ਨਾਲ ਨਾਲ ਉਹਨਾਂ ਪੁਲਿਸ ਅਧਿਕਾਰੀਆਂ ਖ਼ਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ,ਜਿਹੜੇ ਹਮਲਾਵਰਾਂ ਦੇ ਨਾਲ ਮਿਲੇ ਹੋਏ ਸਨ,ਜਿਸ ਕਰਕੇ ਉਹਨਾਂ ਨੇ ਸ਼ਰੇਆਮ ਆਪਣੇ ਫਰਜ਼ ਤੋਂ ਕੋਤਾਹੀ ਕੀਤੀ ਸੀ।ਇੱਥੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਮਲੇ ਮੌਕੇ ਲਈਆਂ ਗਈਆਂ ਵੀਡਿਓ ਕਲਿੱਪਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਉੱਤੇ ਕੀਤੇ ਗਏ ਇਸ ਹਮਲੇ ਨੂੰ ਕਾਂਗਰਸ ਸਰਕਾਰ ਦੀ ਸਰਪ੍ਰਸਤੀ ਹਾਸਿਲ ਸੀ।ਇਸ ਸਮੁੱਚੀ ਘਟਨਾ ਨੂੰ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਪੂਰੀ ਯੋਜਨਾ ਬਣਾ ਕੇ ਅਮਲ ਵਿਚ ਲਿਆਂਦਾ ਗਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਸਾਰੇ ਦੋਸ਼ੀਆਂ ਦੀ ਵੀਡਿਓ ਬਣ ਚੁੱਕੀ ਸੀ ਅਤੇ ਉਹਨਾਂ ਨੂੰ ਅਸਾਨੀ ਨਾਲ ਪਹਿਚਾਣਿਆ ਜਾ ਸਕਦਾ ਸੀ।ਸੂਬਾ ਪੁਲਿਸ ਨੇ ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ ਜ਼ਮਾਨਤਯੋਗ ਮਾਮਲੇ ਦਰਜ ਕੀਤੇ ਹਨ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬਾ ਪੁਲਿਸ ਨੇ ਹਮਲਾਵਰਾਂ ਖ਼ਿਲਾਫ ਧਾਰਾ 307 (ਕਤਲ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕਰਨ ਤੋਂ ਇਨਕਾਰ ਕਰਕੇ ਦੋਸ਼ਾਂ ਨੂੰ ਕਮਜ਼ੋਰ ਕੀਤਾ ਹੈ।ਇਸ ਤੋਂ ਇਲਾਵਾ ਜੈਡ ਪਲੱਸ ਸੁਰੱਖਿਆ ਪ੍ਰਾਪਤ ਵਿਅਕਤੀਆਂ ਨਾਲ ਜੁੜੇ ਮਾਮਲਿਆਂ ਵਾਸਤੇ ਨਿਰਧਾਰਿਤ ਲਾਜ਼ਮੀ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੁਲਿਸ ਕਾਂਗਰਸ ਪਾਰਟੀ ਦੇ ਇੱਕ ਵਿੰਗ ਵਜੋਂ ਕੰਮ ਕਰ ਰਹੀ ਹੈ। ਇਹ ਟਿੱਪਣੀ ਕਰਦਿਆਂ ਕਿ ਦੋਸ਼ੀਆਂ ਅਤੇ ਉਹਨਾਂ ਨੂੰ ਪਨਾਹ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਦੇ ਸੁਰੱਖਿਆ ਘੇਰੇ ਨੂੰ ਤੋੜਣ ਲਈ ਖੋਲ੍ਹੇ ਛੱਡਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਢੁੱਕਵੀਂ ਸਜ਼ਾ ਦਿਵਾਉਣ ਲਈ ਅਕਾਲੀ ਦਲ ਸਾਰੇ ਕਾਨੂੰਨੀ ਪਹਿਲੂਆਂ ਦੀ ਤਲਾਸ਼ ਕਰੇਗਾ।ਗਰੇਵਾਲ, ਢਿੱਲੋਂ ਅਤੇ ਡਾਕਟਰ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਕੇਸ ਤੁਰੰਤ ਸੀਬੀਆਈ ਦੇ ਸਪੁਰਦ ਕਰਨਾ ਚਾਹੀਦਾ ਹੈ, ਕਿਉਂਕਿ ਇਸ ਕੇਸ ਵਿਚ ਸੂਬਾ ਪੁਲਿਸ ਕੋਲੋਂ ਇਨਸਾਫ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ।ਉਹਨਾਂ ਕਿਹਾ ਕਿ ਸਿਰਫ ਸੀਬੀਆਈ ਹੀ ਇਸ ਘਟਨਾ ਪਿਛਲੀ ਸਿਆਸੀ ਸਾਜ਼ਿਸ਼ ਨੂੰ ਨੰਗਾ ਕਰ ਸਕਦੀ ਹੈ ਅਤੇ ਅਸਲੀ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ।ਉਹਨਾਂ ਕਿਹਾ ਕਿ ਪਾਰਟੀ ਦਾ ਇੱਕ ਵਫ਼ਦ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ ਅਤੇ ਉਹਨਾਂ ਨੂੰ ਇਸ ਘਟਨਾ ਤੋਂ ਜਾਣੂ ਕਰਾ ਕੇ ਇਸ ਮਾਮਲੇ ਵਿਚ ਜਰੂਰੀ ਕਾਰਵਾਈ ਕਰਨ ਦੀ ਅਪੀਲ ਕਰੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਕੁੱਝ ਗਿਣਤੀ ਦੇ ਖੜੇ ਕੀਤੇ ਪ੍ਰਦਰਸ਼ਨਕਾਰੀਆਂ ਨੂੰ ਕਾਫਲੇ ਉੱਤੇ ਹਮਲਾ ਕਰਨ ਦੀ ਖੁੱਲੀ ਛੁੱਟੀ ਦੇਣ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਦੀ ਸ਼ਨਾਖ਼ਤ ਹੋਣੀ ਚਾਹੀਦੀ ਹੈ ਅਤੇ ਉਹਨਾਂ ਖ਼ਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਇਸ ਗੱਲ ਦਾ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ ਕਿ ਇੱਕ ਜੈੱਡ ਪਲੱਸ ਸੁਰੱਖਿਆ ਪ੍ਰਾਪਤ ਵਿਅਕਤੀ ਦੇ ਕਾਫ਼ਲੇ ਉੱਤੇ ਹਮਲਾ ਕਰਵਾਉਣ ਲਈ ਉਸ ਦੇ ਰੂਟ ਦੀ ਜਾਣਕਾਰੀ ਕਿਵੇਂ ਲੀਕ ਕੀਤੀ ਗਈ ? ਅਕਾਲੀ ਆਗੂਆਂ ਨੇ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਉਹ ਆਪਣੇ ਵਿਰੁੱਧ ਖੜ•ੇ ਹੋ ਰਹੇ ਲੋਕ ਅੰਦੋਲਨਾਂ ਨੂੰ ਦਬਾਉਣ ਲਈ ਆਪਣੇ ਵਿਰੋਧੀਆਂ ਉੱਤੇ ਹਮਲੇ ਕਰਵਾ ਕੇ ਇੱਕ ਖਤਰਨਾਕ ਪਿਰਤ ਪਾ ਰਹੀਆਂ ਹਨ।ਉਹਨਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਆਪਣੀ ਲੰਬੀ ਵਾਲੀ ਰੈਲੀ ਵਿਚ ਭਾਗ ਲੈਣ ਲਈ ਰਾਜ਼ੀ ਨਹੀ ਕਰ ਪਾਈ, ਇਸ ਲਈ ਘਬਰਾ ਕੇ ਅਕਾਲੀਆਂ ਨੂੰ ਅਕਾਲੀ ਦਲ ਦੀ 7 ਅਕਤੂਬਰ ਦੀ ਪਟਿਆਲਾ ਰੈਲੀ ਤੋਂ ਰੋਕਣ ਲਈ ਅਜਿਹੀਆਂ ਹਰਕਤਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੀਆਂ ਅਬੋਹਰ ਅਤੇ ਫਰੀਦਕੋਟ ਵਾਲੀਆਂ ਰੈਲੀਆਂ ਦੀ ਸਫਲਤਾ ਨੇ ਕਾਂਗਰਸ ਦੇ ਹੋਸ਼ ਘੁਮਾ ਦਿੱਤੇ ਹਨ। ਹੁਣ ਇਹ ਲੰਬੀ ਵਿਚ 7 ਮੰਤਰੀਆਂ ਦੇ ਡੇਰੇ ਲਗਵਾ ਕੇ ਅਤੇ ਸਰਕਾਰੀ ਮਸ਼ੀਨਰੀ ਰਾਹੀਂ ਦਬਕੇ ਮਰਵਾ ਕੇ ਵੀ ਲੋਕਾਂ ਨੂੰ ਸਰਕਾਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਤਿਆਰ ਨਹੀਂ ਕਰ ਸਕੀ ਹੈ। ਇਸ ਕਰਕੇ ਹੁਣ ਅਕਾਲੀਆਂ ਨੂੰ ਡਰਾਉਣ ਲਈ ਹਿੰਸਾ ਦਾ ਸਹਾਰਾ ਲੈ ਰਹੀ ਹੈ। ਇਹ ਟਿੱਪਣੀ ਕਰਦਿਆਂ ਕਿ ਅਜਿਹੀਆਂ ਧੱਕੇਸ਼ਾਹੀਆਂ ਅਤੇ ਅੱਤਿਆਚਾਰਾਂ ਨਾਲ ਟਾਕਰਾ ਕਰਨ ਦਾ ਅਕਾਲੀ ਦਲ ਦਾ ਲੰਬਾ ਇਤਿਹਾਸ ਹੈ।ਗਰੇਵਾਲ,ਢਿੱਲੋਂ ਅਤੇ ਡਾਕਟਰ ਚੀਮਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਨੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਇੱਕਜੁਟ ਹੋ ਜਾਣ, ਜਿਹੜੀ ਕਿ ਆਾਪਣੇ ਸੌੜੇ ਸਿਆਸੀ ਹਿੱਤਾਂ ਦੀ ਖਾਤਿਰ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਦਾਅ ਉੱਤੇ ਲਾਉਣ ਲਈ ਤਿਆਰ ਖੜ•ੀ ਹੈ।ਉਹਨਾਂ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਦੇ ਲੋਕ 7 ਅਕਤੂਬਰ ਨੂੰ ਪਟਿਆਲਾ ਵਿਖੇ ਕਾਂਗਰਸ ਪਾਰਟੀ ਨੂੰ ਕਰਾਰਾ ਜੁਆਬ ਦੇਣਗੇ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ। -PTCNews


Top News view more...

Latest News view more...