Advertisment

ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ

author-image
Shanker Badra
Updated On
New Update
ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ
Advertisment
publive-image ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਥਾਂ ਥਾਂ ਬੈਰੀਕੇਡਿੰਗ ਕਰ ਦਿੱਤੀ ਹੈ।
Advertisment
publive-image ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਇਸ ਰੋਸ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ,ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। publive-image ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਦਿੱਲੀ ਪੁਲਿਸ ਨੇ ਸ਼ੰਕਰ ਰੋਡ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਫਿਰ ਝਾਰੌਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਅੰਦੋਲਨ ਦੇ ਕਾਰਨ ਬੈਰੀਕੇਡਿੰਗ ਦੁਆਰਾ ਬੰਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਵਰਕਰਾਂ ਨੂੰ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ। ਸਰਕਾਰ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਦੇ ਮੱਦੇਨਜ਼ਰ ਡੀਐਮਆਰਸੀ ਨੇ ਪੰਡਤ ਸ਼੍ਰੀਰਾਮ ਸ਼ਰਮਾ ਅਤੇ ਬਹਾਦਰਗੜ੍ਹ ਸਿਟੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ। publive-image ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ। publive-image ਖੇਤੀ ਕਾਨੂੰਨਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਦੱਸਣਯੋਗ ਹੈ ਕਿ ਇਸ ਦਿਨ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੁੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ, ਜਿਹਨਾਂ ਨੇ ਇਹਨਾਂ ਖੇਤੀ ਕਾਨੁੰਨਾਂ ਦੇ ਖਿਲਾਫ ਵੋਟਾਂ ਪਾਈਆਂ ਸਨ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਐਨ.ਡੀ.ਏ ਛੱਡ ਦਿੱਤਾ ਤੇ ਭਾਜਪਾ ਨਾਲ ਗਠਜੋੜ ਤੋੜ ਲਿਆ ਸੀ। -PTCNews publive-image-
parliament delhi farmers-protest central-government sad-protest farm-laws
Advertisment

Stay updated with the latest news headlines.

Follow us:
Advertisment