ਮੁੱਖ ਖਬਰਾਂ

ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ

By Shanker Badra -- December 14, 2020 2:12 pm -- Updated:Feb 15, 2021

ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਅਤੇ ਕਿਸਾਨਾਂ ਦੇ ਹੱਕ 'ਚ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ , ਵਿਰਸਾ ਸਿੰਘ ਵਲਟੋਹਾ, ਬੰਟੀ ਰੋਮਾਣਾ, ਹਰਮੀਤ ਸੰਧੂ, ਬੋਨੀ ਅਜਨਾਲਾ ਸਮੇਤ ਅਨੇਕਾਂ ਆਗੂ ਪਹੁੰਚੇ ਹਨ।

SAD protest at Golden Gate in Amritsar against agricultural laws 2020 ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲਦੇ 100 ਸਾਲ ਪੂਰੇ ਹੋਣ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।

SAD protest at Golden Gate in Amritsar against agricultural laws 2020 ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਦਾ ਮਤਲਬ ਲੋਕਾਂ ਲਈ ਕਾਨੂੰਨ ਬਣਾਉਣਾ ਅਤੇ ਜੇਕਰ ਕਾਨੂੰਨ ਲੋਕਾਂ ਨੂੰ ਪਸੰਦ ਨਹੀਂ ਤਾਂ ਕਾਨੂੰਨ ਬਣਾਉਣ ਦਾ ਕੋਈ ਫ਼ਾਇਦਾ ਨਹੀਂ । ਪੰਜਾਬ 'ਚ ਬੈਠੇ ਬੀਜੇਪੀ ਲੀਡਰਾਂ ਨੂੰ ਦਿੱਲੀ ਜਾ ਕੇ ਆਪਣੇ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਸਮੇਂ ਪੰਜਾਬ ਵਿੱਚ ਕਿਹੋ ਜਿਹਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਹੁੰਦੇ ਤਾਂ ਅਜਿਹੇ ਕਾਨੂੰਨ ਨਾ ਬਣਦੇ।

SAD protest at Golden Gate in Amritsar against agricultural laws 2020 ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨੇ ਕਿਹਾ ਕਿ ਜੋ ਕਾਨੂੰਨ ਬਣਾਏ ਗਏ ਹਨ ,ਉਸ ਨਾਲ ਕਿਸਾਨਾਂ ਨੂੰ ਨੁਕਸਾਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਖੁਦ ਕਿਸਾਨਾਂ ਦੀ ਬਹੁਤ ਵੱਡੀ ਪਾਰਟੀ ਹੈ ,ਪੰਜਾਬ 'ਚ ਹਿੰਦੂ ,ਮੁਸਲਿਮ ,ਸਿੱਖ ,ਇਸਾਈ , ਸਭੀ ਰਹਿੰਦੇ ਹਨ ਪਰ ਅਕਾਲੀ ਦਲ ਕਿਸਾਨੀ ਅੰਦੋਲਨ ਨੂੰ ਪੂਰਾ ਸਮਰਥਨ ਕਰਦਾ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
-PTCNews

  • Share