ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ ਦੇਵੇਗਾ ਬਿਜਲੀ ਘਰਾਂ ਦੇ ਬਾਹਰ ਧਰਨੇ
ਚੰਡੀਗੜ੍ਹ : ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ (Power Cut ) ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ ਪੰਜਾਬ ਭਰ 'ਚ ਬਿਜਲੀ ਘਰਾਂ (Power houses )ਦੇ ਸਾਹਮਣੇ ਧਰਨਾ (SAD Protest ) ਦਵੇਗਾ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।
[caption id="attachment_511462" align="aligncenter" width="300"]
ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ ਦੇਵੇਗਾ ਬਿਜਲੀ ਘਰਾਂ ਦੇ ਬਾਹਰ ਧਰਨੇ[/caption]
ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ LPG ਸਿਲੰਡਰ ਹੋਇਆ ਹੋਰ ਮਹਿੰਗਾ , ਪੜ੍ਹੋ 1 ਜੁਲਾਈ ਤੋਂ ਜਾਰੀ ਕੀਤੇ ਨਵੇਂ ਰੇਟ
ਇੱਕ ਪਾਸੇ ਝੋਨੇ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ। ਦੂਜੇ ਪਾਸੇ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਵੀ ਸੜਕਾਂ 'ਤੇ ਧਰਨੇ ਦੇਣ ਲਈ ਮਜ਼ਬੂਰ ਹੋ ਗਏ ਹਨ। ਦਲਜੀਤ ਚੀਮਾ ਨੇ ਕਿਹਾ ਕਿ ਹਸਪਤਾਲਾਂ 'ਚ ਬਿਜਲੀ ਕੱਟਾਂ ਕਾਰਨ ਮਰੀਜ਼ ਤੜਫ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨਾਲ ਸ਼ਾਹੀ ਲੰਚ ਕਰ ਰਹੇ ਹਨ।
[caption id="attachment_511463" align="aligncenter" width="275"]
ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ ਦੇਵੇਗਾ ਬਿਜਲੀ ਘਰਾਂ ਦੇ ਬਾਹਰ ਧਰਨੇ[/caption]
ਉਨ੍ਹਾਂ ਕਿਹਾ ਕਿ ਕੈਪਟਨ ਦੀ ਬਾਕੀ ਟੀਮ ਦਿੱਲੀ ਵਿਖੇ ਦੂਜੀਆਂ ਪਾਰਟੀਆਂ ਖ਼ਿਲਾਫ਼ ਸਾਜ਼ਿਸ਼ਾਂ ਘੜਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਇਨ੍ਹਾਂ ਸਭ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਬਿਜਲੀ ਬੋਰਡ ਦਫ਼ਤਰਾਂ ਸਾਹਮਣੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਇਆ ਜਾ ਸਕੇ।
ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
[caption id="attachment_511461" align="aligncenter" width="300"]
ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ ਦੇਵੇਗਾ ਬਿਜਲੀ ਘਰਾਂ ਦੇ ਬਾਹਰ ਧਰਨੇ[/caption]
ਦੱਸ ਦੇਈਏ ਕਿ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਰਹੀ ਅਤੇ ਸ਼ਾਮ 8:30 ਤੋਂ 10:30 ਵਜੇ ਤੱਕ ਯਾਨੀ ਸਾਢੇ ਚਾਰ ਘੰਟੇ ਬਿਜਲੀ ਸਪਲਾਈ ਬੰਦ ਰਹੀ ਹੈ। ਇਸ ਦੇ ਇਲਾਵਾ ਅੱਧੀ ਰਾਤ ਨੂੰ ਬਹੁਤ ਹੀ ਘੱਟ ਲਾਇਟ ਆਈ ਸੀ। ਜਦੋਂ ਇਨਵਰਟਰਾਂ ਨੇ ਵੀ ਜਵਾਬ ਦੇ ਦਿੱਤਾ ਤਾਂ ਲੋਕ ਬੁਰੀ ਸਥਿਤੀ ਵਿਚ ਆ ਗਏ।
-PTCNews