Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਅੱਜ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ , ਸ਼੍ਰੋਮਣੀਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਲੀਡਰਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।
Advertisment
publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ ਇਸ ਪ੍ਰਦਰਸ਼ਨ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਜਦੋਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ,ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਲੀਡਰਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਰਾਬ ਕਾਂਡ ਨਾਲ ਪੰਜਾਬ ਨੂੰ ਵੱਡਾ ਜਾਨੀ -ਮਾਲੀ ਨੁਕਸਾਨ ਹੋਇਆ ਹੈ। ਇਸ ਦੌਰਾਨਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਹੈ। ਚਾਹੇ ਕੁਝ ਵੀ ਹੋ ਜਾਵੇ ਸ਼੍ਰੋਮਣੀ ਅਕਾਲੀ ਦਲ ਸ਼ਰਾਬ ਘਟਨਾਕ੍ਰਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਡਟ ਕੇ ਲੜੇਗਾ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ, ਕਈ ਅਕਾਲੀ ਆਗੂ ਹਿਰਾਸਤ 'ਚ ਲਏ ਇਸ ਦੇ ਨਾਲ ਹੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਿਭਾਗ ਦੇ ਮੁਖੀ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਰਾਬ ਕਾਂਡ ਲਈ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਸ਼ਰਾਬ ਦੀ ਫੈਕਟਰੀ ਦੇ ਮਾਲਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਦੋਸ਼ੀ 'ਤੇ ਕਤਲ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਪਰਵਾਹੀ ਲਈ ਕੈਪਟਨ ਸਰਕਾਰ ਨੂੰ ਬਰਖ਼ਾਸਤਕੀਤਾ ਜਾਵੇ। -PTCNews-
sad-protest chandigarh-raj-bhawan
Advertisment

Stay updated with the latest news headlines.

Follow us:
Advertisment