Advertisment

ਚੰਡੀਗੜ੍ਹ ਦੇ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ

author-image
Shanker Badra
Updated On
New Update
ਚੰਡੀਗੜ੍ਹ ਦੇ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ
Advertisment
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖ਼ਰੀ ਦਿਨ ਹੈ। ਇਹ ਸੈਸ਼ਨ ਅੱਜ ਸਵੇਰੇ 11.00 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਇਜਲਾਸ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। publive-image ਚੰਡੀਗੜ੍ਹ ਦੇ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ ਇਸ ਦੌਰਾਨ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਝੂਠੇ ਵਾਅਦਿਆਂ ਦੀਆਂ ਤਖ਼ਤੀਆਂ ਹੱਥਾਂ 'ਚ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕ ਕਾਂਗਰਸ ਦੀ ਪੂਰਨ ਕਰਜ਼ਾ ਮੁਆਫ਼ੀ ਅਤੇ ਘਰ -ਘਰ ਨੌਕਰੀ ਦੀ ਮੰਗ ਕਰ ਰਹੇ ਹਨ। publive-image ਚੰਡੀਗੜ੍ਹ ਦੇ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੂੰ ਚੋਣ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਦੇ ਝੂਠੇ ਲਾਰਿਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਰਸੀ ਬਚਾਉਣ ਲਈ ਕਾਂਗਰਸ ਨੇ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਪੰਜਾਬ ਦਾ ਮੁੱਖ ਮੰਤਰੀ ਸਮਝੌਤਾਵਾਦੀ ਹੈ। publive-image ਚੰਡੀਗੜ੍ਹ ਦੇ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਦਲ ਮਾਰਚ ਦੱਸਣਯੋਗ ਹੈ ਕਿ ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵੱਲੋਂ ਬੀਐਸਐਫ ਦੀ ਸੀਮਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। -PTCNews-
punjab-government charanjit-singh-channi punjab-vidhan-sabha sad-protest bsf-jurisdiction vidhan-sabha-bills
Advertisment

Stay updated with the latest news headlines.

Follow us:
Advertisment