ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕਰ ਰਹੇ ਬਿਕਰਮ ਮਜੀਠੀਆ ਸਣੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਜ਼ਬਰੀ ਚੁੱਕਿਆ

SAD Protest with farmers Bikram Majithia Detained By Chandigarh Police

ਚੰਡੀਗੜ੍ਹ: ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਚੁੱਕ ਲਿਆ ਹੈ।

ਇਸ ਮੌਕੇ ਜਿਥੇ ਪੁਲਿਸ ਕਿਸਾਨਾਂ ਦੇ ਪਰਿਵਾਰ ਨਾਲ ਬਦਸਲੂਕੀ ਕੀਤੀ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਿੰਰਬਾਗੂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ਵਿਧਾਇਕਾਂ ਨਾਲ ਧੱਕੇਸ਼ਾਹੀ ਕੀਤੀ ਗਈ।

ਹੋਰ ਪੜ੍ਹੋ: ਪਟਿਆਲਾ: ਪੰਜਾਬ ‘ਚ ਕਾਂਗਰਸ ਅਤੇ ਗੈਂਗਸਟਰ ਹੋਏ ਇਕੱਠੇ: ਬਿਕਰਮ ਮਜੀਠੀਆ

ਪੁਲਿਸ ਦੀ ਇਸ ਧੱਕੇਸ਼ਾਹੀ ਤੋਂ ਬਾਅਦ ਅਕਾਲੀ ਦਲ ਵੱਲੋਂ ਸੈਕਟਰ 3 ਦੇ ਪੁਲਿਸ ਸਟੇਸ਼ਨ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਸੀ।

ਇਸ ਮੌਕੇ ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਦੇ ਮੁਕੰਮਲ ਕਰਜ਼ਿਆਂ ਨੂੰ ਮੁਆਫ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

-PTC News