Fri, Jun 20, 2025
Whatsapp

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ

Reported by:  PTC News Desk  Edited by:  Shanker Badra -- July 14th 2021 12:48 PM
ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ

ਲੁਧਿਆਣਾ : ਬਲਾਤਕਾਰ ਮਾਮਲੇ 'ਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕਰਦਿਆਂ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਪੁਲਿਸ ਨੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੈ। [caption id="attachment_514846" align="aligncenter" width="300"] ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ[/caption] ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਤੇ ਅਕਾਲੀ ਆਗੂਆਂ ਵਿਚਾਲੇ ਧੱਕਾਮੁੱਕੀ ਵੀ ਹੋਈ ਹੈ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_514848" align="aligncenter" width="300"] ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ[/caption] ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਬਲਾਤਕਾਰ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਤੋਂ ਬਚਾਉਣ ਲਈ ਕਾਂਗਰਸ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪ੍ਰਸ਼ਾਸਨ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਰਕੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। [caption id="attachment_514847" align="aligncenter" width="300"] ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ[/caption] ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਆਸ਼ੂ ਨੇ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਣ ਦਿੱਤੀ ਅਤੇ ਹੁਣ ਅਦਾਲਤ ਰਾਹੀਂ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰ ਨਹੀਂ ਹੋਣ ਦੇ ਰਿਹਾ। [caption id="attachment_514845" align="aligncenter" width="300"] ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ[/caption] ਇਸ ਮੌਕੇ ਅਕਾਲੀ ਆਗੂ ਦਰਸ਼ਨ ਸਿੰਘ ਸ਼ਿਵਾਲਿਕ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਸਮੇਤ ਅਕਾਲੀ ਅਤੇ ਬੀਐਸਪੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰ ਪੁਲਿਸ ਦੀ ਉਸ ਬੱਸ ਦੇ ਅੱਗੇ ਲੇਟ ਗਏ ,ਜਿਸ ਵਿੱਚ ਅਕਾਲੀ ਵਰਕਰਾਂ ਨੂੰ ਲੈ ਕੇ ਜਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਬਲਾਤਕਾਰੀਆਂ ਦਾ ਸਾਥ ਦਿੰਦੇ ਹੋਏ ਸਿਮਰਜੀਤ ਬੈਂਸ ਨੂੰ ਬਚਾਅ" ਰਹੇ ਹਨ। -PTCNews


Top News view more...

Latest News view more...

PTC NETWORK