ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ ,ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ

SAD Punjab Legislative Assembly Out Distributed Smartphones
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ , ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ ,ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਆਪਣੇ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਸਦਨ ਦੇ ਬਾਹਰ ਅਨੋਖਾ ਪ੍ਰਦਰਸ਼ਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਸਮਾਰਟ ਫ਼ੋਨ ਵੰਡੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਆਗੂਆਂ ਨੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਆਏ ਕਾਂਗਰਸੀ ਵਿਧਾਇਕਾਂ ਨੂੰ ਖਿਡੌਣਾ ਸਮਾਰਟਫ਼ੋਨ ਵੰਡੇ ਹਨ।

SAD Punjab Legislative Assembly Out Distributed Smartphones
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ ,ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ

ਇਸ ਦੇ ਨਾਲ ਹੀ ਅਕਾਲੀਆਂ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਮੁੱਢ ਤੋਂ ਹੀ ਝੂਠ ਬੋਲ ਕੇ ਜਨਤਾ ਨੂੰ ਭਰਮਾਉਂਦੀ ਆਈ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਵੋਟਾਂ ਤੋਂ ਪਹਿਲਾਂ ਝੂਠੇ ਵਾਅਦਿਆਂ ਦੇ ਸਿਰ ‘ਤੇ ਸੱਤਾ ‘ਤੇ ਕਾਬਜ਼ ਹੋਇਆ ਹੈ।

SAD Punjab Legislative Assembly Out Distributed Smartphones
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ ,ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ

ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਆਗੂਆਂ ਨੇ ਕੈਪਟਨ ਨੂੰ ਸਮਾਰਟ ਫ਼ੋਨ ਵੰਡਣ ਸੰਬੰਧੀ ਉਨ੍ਹਾਂ ਦਾ ਭੁੱਲਿਆ ਵਾਅਦਾ ਯਾਦ ਕਰਵਾਉਣ ਲਈ ਨੌਜਵਾਨਾਂ ਨੂੰ ਫ਼ੋਨ ਵੰਡੇ ਤਾਂ ਜੋ ਉਹ ਇਸ ਪ੍ਰਤੀ ਥੋੜ੍ਹਾ ਗੰਭੀਰ ਹੋ ਕੇ ਸੋਚਣ।

SAD Punjab Legislative Assembly Out Distributed Smartphones
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵੰਡੇ ਸਮਾਰਟ ਫ਼ੋਨ ,ਕਾਂਗਰਸੀ ਵਿਧਾਇਕਾਂ ਨੇ ਵੀ ਲਏ ਫ਼ੋਨ

ਦੱਸ ਦੇਈਏ ਕਿ ਪੰਜਾਬ ਦੀ ਸੱਤਾ ‘ਤੇ ਕਾਬਜ਼ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਈ ਚੁਣਾਵੀਂ ਵਾਅਦੇ ਕੀਤੇ ਸੀ।ਇਨ੍ਹਾਂ ਵਾਅਦਿਆਂ ਵਿੱਚੋਂ ਇੱਕ ਸੀ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ।ਕੈਪਟਨ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਸਿਰਫ਼ ਲੋਕਾਂ ਨੂੰ ਯਾਦ ਤਾਂ ਹੈ ਪਰ ਉਨ੍ਹਾਂ ਨੂੰ ਮਿਲਿਆ ਕੁਝ ਨਹੀਂ।
-PTCNews