Sat, Apr 27, 2024
Whatsapp

ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

Written by  Shanker Badra -- January 30th 2021 02:53 PM
ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ

ਨਵੀਂ ਦਿੱਲੀ : 29 ਜਨਵਰੀ ਨੂੰ ਬਜਟ ਸੈਸ਼ਨ 2021 ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਕੇਂਦਰੀ ਬਜਟ ਇੱਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਲ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਇੱਕ ਦਿਨ ਦੀ ਭੁੱਖ ਹੜਤਾਲ [caption id="attachment_470639" align="aligncenter" width="300"]SAD raises issue of Farmers laws 2020 in All party meeting ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ[/caption] ਇਸ ਦੌਰਾਨਆਲ ਪਾਰਟੀ ਮੀਟਿੰਗ 'ਚਖੇਤੀ ਕਾਨੂੰਨਾਂ ਦਾ ਮੁੱਦਾ ਗੂੰਜਿਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਆਲ ਪਾਰਟੀ ਮੀਟਿੰਗ 'ਚ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ ਹੈ।  ਜਿਸ ਤੋਂ ਬਾਅਦ ਆਲ ਪਾਰਟੀ ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਕਾਨੂੰਨਾਂ 'ਤੇ ਬੋਲੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਹਮੇਸ਼ਾਂ ਤਿਆਰ ਹੈ। [caption id="attachment_470640" align="aligncenter" width="300"]SAD raises issue of Farmers laws 2020 in All party meeting ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ[/caption] ਇਸ ਸਬੰਧੀ ਆਲ ਪਾਰਟੀ ਮੀਟਿੰਗ ਦਾ ਹਿੱਸਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਨੇ ਖੁਲਾਸਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿਸਰਕਾਰ 22 ਜਨਵਰੀ ਵਾਲੇ ਪ੍ਰਸਤਾਵ ਤੇ ਕਾਇਮ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਲ ਪਾਰਟੀ ਮੀਟਿੰਗ 'ਚ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਮੁੱਦੇ ਨੂੰ ਸੁਲਝਾਉਣ ਲਈ ਵਿਰੋਧੀ ਪਾਰਟੀਆਂ ਨੂੰ ਵੀ ਕੋਸ਼ਿਸ਼ ਕਰਨ ਦੀ ਅਪੀਲ ਕੀਤੀ ਹੈ। [caption id="attachment_470638" align="aligncenter" width="300"]SAD raises issue of Farmers laws 2020 in All party meeting ਆਲ ਪਾਰਟੀ ਮੀਟਿੰਗ 'ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ , ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ[/caption] ਪੜ੍ਹੋ ਹੋਰ ਖ਼ਬਰਾਂ : ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਰਾਜੇਵਾਲ ਇਸ ਦੇ ਨਾਲ ਹੀ ਹਰਿੰਦਰ ਸਿੰਘ ਲੱਖੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੱਦਾ ਆਉਣ 'ਤੇ ਮੀਟਿੰਗ 'ਚ ਜਾਣ ਨੂੰ ਤਿਆਰ ਹਾਂ। ਦੱਸ ਦੇਈਏ ਕਿ ਕੇਂਦਰ ਨੇ ਦੋਵਾਂ ਸਦਨਾਂ ਤੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਵਾਰ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਸਰਬ ਪਾਰਟੀ ਮੀਟਿੰਗ ਕੀਤੀ ਗਈ ਹੈ। -PTCNews


Top News view more...

Latest News view more...