Fri, Apr 26, 2024
Whatsapp

ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਹੱਲਾ-ਬੋਲ, ਤਸਵੀਰਾਂ 'ਚ ਦੇਖੋ ਲੋਕਾਂ ਦਾ ਠਾਠਾਂ ਮਾਰਦਾ ਇਕੱਠ

Written by  Jashan A -- February 27th 2020 01:08 PM
ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਹੱਲਾ-ਬੋਲ, ਤਸਵੀਰਾਂ 'ਚ ਦੇਖੋ ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਹੱਲਾ-ਬੋਲ, ਤਸਵੀਰਾਂ 'ਚ ਦੇਖੋ ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਤਰਨਤਾਰਨ ‘ਚ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ। SAD Rally Against Congress In Tarntaran See Pics ਇਸ ਰੈਲੀ ਨੂੰ ਲੈ ਕੇ ਜਿਥੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ 'ਚ ਰੈਲੀ 'ਚ ਪਹੁੰਚ ਰਹੇ ਹਨ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਲੋਕਾਂ ਦੇ ਭਾਰੀ ਇਕੱਠ ਨੂੰ ਸਾਫ ਦੇਖ ਸਕਦੇ ਹੋ। ਹੋਰ ਪੜ੍ਹੋ:ਜਲੰਧਰ :ਕਿਸ਼ਨਪੁਰਾ ਚੌਂਕ ਨੇੜੇ ਮਾਮੂਲੀ ਤਕਰਾਰ ਮਗਰੋਂ ਚੱਲੀ ਗੋਲੀ,ਇੱਕ ਵਿਅਕਤੀ ਜ਼ਖਮੀ ਇਸ ਦੌਰਾਨ ਲੋਕਾਂ 'ਚ ਭਾਰੀ ਜੋਸ਼ ਵੀ ਪਾਇਆ ਜਾ ਰਿਹਾ ਤੇ ਲਗਾਤਾਰ ਲੋਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। SAD Rally Against Congress In Tarntaran See Pics ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੀਆਂ ਲੋਕਾਂ ਪ੍ਰਤੀ ਮਾੜੀਆਂ ਨੀਤੀਆਂ ਨੂੰ ਲੈ ਕੇ ਸੂਬੇ ਭਰ 'ਚ ਰੈਲੀਆਂ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਦੌਰਾਨ ਅੱਜ ਇਹ ਤੀਸਰੀ ਰੈਲੀ ਤਰਨਤਾਰਨ 'ਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਰਾਜਾਸਾਂਸੀ ਅਤੇ ਫਿਰੋਜ਼ਪੁਰ 'ਚ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਘੇਰਿਆ ਸੀ। -PTC News


Top News view more...

Latest News view more...