Thu, Apr 25, 2024
Whatsapp

ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ

Written by  Shanker Badra -- October 16th 2020 09:13 AM
ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ

ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ

ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਲ 2021-22 ਲਈ ਐਸ.ਸੀ ਸਕਾਲਰਸਿ਼ਪ ਵਾਸਤੇ 600 ਕਰੋੜ ਰੁਪਏ ਦੀ ਬਜਟ ਵਿਵਸਥਾ ਵਾਲੀ ਸਕੀਮ ਦਾ ਐਲਾਨ ਕਰ ਕੇ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਇਹ ਐਲਾਨ ਵੀ ਉਸਨੇ ਪਿਛਲੇ ਤਿੰਨ ਸਾਲਾਂ ਵਿਚ ਇਸੇ ਸਕੀਮ ਵਾਸਤੇ 2440 ਕਰੋੜ ਰੁਪਏ ਜਾਰੀ ਨਾ ਕਰਨ ਤੋਂ ਬਾਅਦ ਕੀਤਾ ਹੈ। ਕੈਬਨਿਟ ਵੱਲੋਂ ਸਾਲ 2021-22 ਲਈ ਐੇਸ.ਸੀ ਸਕਾਲਰਸ਼ਿਪ ਵਾਸਤੇ 600 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਫੈਸਲਾ ਅਨੁਸੂਚਿਤ ਜਾਤੀ ਭਾਈਚਾਰੇ, ਜੋ ਕਿ ਸੂਬੇ ਦੀ ਕੁੱਲ ਆਬਾਦੀ ਦਾ 34 ਫੀਸਦੀ ਹੈ, ਦੇ ਮੂੰਹ ’ਤੇ ਇਕ ਚਪੇੜ ਹੈ। ਇਹ ਗੱਲ ਸਾਬਕਾ ਮੁੱਖ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ ਨੇ ਕਹੀ ਜਿਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿਚ ਐਸ.ਸੀ ਸਕਾਲਰਸਿ਼ਪ ਸਕੀਮ ਦੇ 2440 ਕਰੋੜ ਰੁਪਏ ਵਿਚੋਂ ਇਕ ਵੀ ਰੁਪਿਆ ਜਾਰੀ ਕੀਤਾ ਹੈ। [caption id="attachment_440574" align="aligncenter" width="300"]SAD says Cong govt sprinkling salt on wounds of Dalit students ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ[/caption] ਸ੍ਰੀ ਟੀਨੂੰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 2018-19 ਵਿਚ ਐੇਸ.ਸੀ ਸਕਾਲਰਸ਼ਿਪ ਸਕੀਮ ਲਈ 620 ਕਰੋੜ ਰੁਪਏ ਰੱਖੇ, 2019-29 ਵਿਚ 860 ਕਰੋੜ ਅਤੇ 2020-21 ਵਿਚ 960 ਕਰੋੜ ਰੁਪਏ ਰੱਖਦੇ ਪਰ ਇਹਨਾਂ ਵਿਚੋਂ ਇਕ ਵੀ ਰੁਪਿਆ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਚਾਰ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਅ ਹੋ ਗਿਆ। ਉਹਨਾਂ ਕਿਹਾ ਕਿ ਸਰਕਾਰ ਚੋਣ ਵਰ੍ਹੇ ਵਿਚ 600 ਕਰੋੜ ਰੁਪਏ ਰੱਖਣ ਦਾ ਐਲਾਨ ਕਰਕੇ ਐਸ.ਸੀ ਭਾਈਚਾਰੇ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਗਰੀਬ ਤੇ ਦਬੇ ਕੁਚਲੇ ਵਰਗ ਨਾਲ ਕੀਤਾ ਪਾਪ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦਲਿਤ ਕਦੇ ਵੀ ਕਾਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਨਾਲ ਭੱਦਾ ਮਜ਼ਾਕ ਕਰਨ ਲਈ ਮੁਆਫ ਨਹੀਂ ਕਰਨਗੇ। [caption id="attachment_440575" align="aligncenter" width="300"]SAD says Cong govt sprinkling salt on wounds of Dalit students ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ[/caption] ਦਲਿਤ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਅਨੁਸੂਚਿਤ ਜਾਤੀ ਭਾਈਚਾਰੇ ਲਈ ਨਿਆਂ ਦੀ ਮੰਗ ਕਰਦਿਆਂ ਮੋਰਚੇ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਦੀ ਘੇਰਾਬੰਦੀ ਕਰੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨਾ ਸਿਰਫ ਦਲਿਤ ਵਿਦਿਆਰਥੀਆਂ ਨੂੰ 2440 ਕਰੋੜ ਰੁਪਏ ਜਾਰੀ ਨਾ ਕਰਨ ਦੀ ਦੋਸ਼ੀ ਹੈ ਬਲਕਿ ਉਹਨਾਂ ਦੀ ਸਕਾਲਰਸ਼ਿਪ ਦਾ ਪੈਸਾ ਉਹਨਾਂ ਦੇ ਵਿਦਿਅਕ ਅਦਾਰਿਆਂ ਨੂੰ ਨਾ ਦੇ ਕੇ ਉਹਨਾਂ ਦੀਆਂ ਡਿਗਰੀਆਂ ਰੁਕਵਾਉਣ ਦੀ ਵੀ ਦੋਸ਼ੀ ਹੈ। ਸ੍ਰੀ ਟੀਨੂੰ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਭਾਵੇਂ ਕਾਂਗਰਸ ਪਾਰਟੀ ਵਿਚ ਐਸ ਸੀ ਭਾਈਚਾਰੇ ਤੋਂ 25 ਵਿਧਾਇਕ ਹਨ ਪਰ ਉਹਨਾਂ ਵਿਚੋਂ ਇਕ ਨੇ ਵੀ ਐਸ.ਸੀ ਵਿਦਿਆਰਥੀਆਂ ਨੂੰ ਨਿਆਂ ਦੇਣ ਲਈ ਆਵਾਜ਼ ਬੁਲੰਦ ਨਹੀਂ ਕੀਤੀ। [caption id="attachment_440573" align="aligncenter" width="300"]SAD says Cong govt sprinkling salt on wounds of Dalit students ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ ਹੈ : ਸ਼੍ਰੋਮਣੀ ਅਕਾਲੀ ਦਲ[/caption] ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਦੱਸਣ ਕਿ ਕੇਂਦਰ ਸਰਕਾਰ ਤੋਂ ਇਕ ਸਾਲ ਪਹਿਲਾਂ ਐਸ ਸੀ ਸਕਾਲਰਸ਼ਿਪ ਲਈ ਮਿਲੇ 309 ਕਰੋੜ ਰੁਪਏ ਉਹਨਾ ਨੇ ਕਿਹੜੇ ਖਾਤੇ ਵਿਚ ਲੁਕੋ ਕੇ ਰੱਖਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਬਜਾਏ ਦਲਿਤ ਵਿਦਿਆਰਥੀਆਂ ਨੂੰ ਇਹ ਪੈਸੇ ਵੰਡਣ ਦੇ, ਇਹ ਪੈਸੇ ਖੁਰਦ ਬੁਰਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾ ਦਲਿਤ ਵਿਰੋਧੀ ਰਵੱਈਆ ਹੀ ਐਸ ਸੀ ਭਲਾਈ ਮੰਤਰੀ ਧਰਮਸੋਤ ਵੱਲੋਂ 69 ਕਰੋੜ ਰੁਪਏ ਦਾ ਐਸ ਸੀ ਸਕਾਲਰਸ਼ਿਪ ਘੁਟਾਲਾ ਕਰਨ ਲਈ ਜ਼ਿੰਮੇਵਾਰ ਹੈ। ਉਹਨਾਂ ਨੇ ਮੰਗ ਕੀਤੀ ਕਿ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ, ਗ੍ਰਿਫਤਾਰ ਕੀਤਾ ਜਾਵੇ ਤੇ ਜੇਲ੍ਹ ਭੇਜਿਆ ਜਾਵੇ। -PTCNews


Top News view more...

Latest News view more...