Sat, Apr 20, 2024
Whatsapp

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ

Written by  Shanker Badra -- October 07th 2020 09:02 AM
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਰਿੱਟ ਪਟੀਸ਼ਨ ਮਾੜੀ ਸਲਾਹ ਹੈ ਤੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਇਸ ਮਾਮਲੇ ’ਤੇ ਸਾਰੀਆਂ ਕਿਸਾਨ ਜਥੇਬੰਦੀਆਂ ਵਿਚ ਆਮ ਸਹਿਮਤੀ ਹੋਣ ਤੋਂ ਬਾਅਦ ਹੀ ਦਾਇਰ ਹੋਣੀ ਚਾਹੀਦੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਰਿੱਟ ਪਟੀਸ਼ਨ ਨਾਲ ਅਕਾਲੀ ਦਲ ਦਾ ਕੋਈ ਲੈਣ ਦੇਣ ਨਹੀਂ ਹੈ। [caption id="attachment_437630" align="aligncenter" width="300"] ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ[/caption] ਉਹਨਾਂ ਕਿਹਾ ਕਿ ਅਜਮੇਰ ਸਿੰਘ ਲੱਖੋਵਾਲ ਗਰੁੱਪ ਨੇ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਟੀਸ਼ਨ ਕਾਹਲ ਵਿਚ ਦਾਇਰ ਕੀਤੀ ਗਈ ਹੈ ਤੇ ਇਸ ਕੇਸ ਦੀ ਸੰਵੇਦਨਸ਼ੀਲਤਾ ਧਿਆਨ ਵਿਚ ਰੱਖਦਿਆਂ ਲੱਖੋਵਾਲ ਗਰੁੱਪ ਨੂੰ ਪਹਿਲਾਂ ਸੰਵਿਧਾਨਕ ਮਾਹਿਰਾਂ ਨਾਲ ਰਾਇ ਕਰਨੀ ਚਾਹੀਦੀ ਸੀ ਤੇ ਪੰਜਾਬ ਤੇ ਹਰਿਆਣਾ ਤੇ ਦੇਸ਼ ਦੇ ਹੋਰ ਭਾਗਾਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਰਾਇ ਮਸ਼ਵਰੇ ਵਾਸਤੇ ਮੀਟਿੰਗਾਂ ਕਰਨੀਆਂ ਚਾਹੀਦੀਆਂ ਸੀ ਤਾਂ ਜੋ ਉਹਨਾਂ ਦੇ ਵਿਚਾਰ ਵੀ ਇਸ ਵਿਚ ਸ਼ਾਮਲ ਹੋ ਜਾਂਦੇ ਤੇ ਇਹ ਸਹੀ ਤਰੀਕੇ ਪ੍ਰਤੀਨਿਧਤਾ ਕਰਦੀ। [caption id="attachment_437629" align="aligncenter" width="300"] ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ[/caption] ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਬੰਧ ਹੈ, ਇਸਨੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸਭ ਨੂੰ ਇਕ ਪਲੈਟਫਾਰਮ ’ਤੇ ਇਕੱਠਾ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਉਹਨਾਂ ਨੇ ਕੱਲ੍ਹ ਮੇਹਮ ਦਾ ਦੌਰਾ ਕੀਤਾ ਸੀ ਤੇ ਉਥੇ ਚੌਬਿਸੀ ਚਬੁਤਰਾ ’ਤੇ ਕਈ ਪ੍ਰਮੁੱਖ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। [caption id="attachment_437631" align="aligncenter" width="275"] ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਪਟੀਸ਼ਨ ਮਾੜੀ ਸਲਾਹ, ਅਕਾਲੀ ਦਲ ਦਾ ਇਸ ਨਾਲ ਕੋਈ ਲੈਣ ਦੇਣ ਨਹੀਂ[/caption] ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਜਿਸ ਵਿਚ ਉਹਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵੱਲੋਂ ਛੇਤੀ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਿਸਾਨ ਜਥੇਬੰਦੀਆਂ ਤੱਕ ਪਹੁੰਚ ਕਰ ਕੇ ਜੋ ਵੀ ਸਹਾਇਤਾ ਉਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਚਾਹੀਦੀ ਹੈ, ਉਹ ਦਿੱਤੀ ਜਾ ਸਕੇ। -PTCNews


Top News view more...

Latest News view more...