ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਏ ਕੋਰੋਨਾ ਪੋਜ਼ੀਟਿਵ

By Jagroop Kaur -- March 01, 2021 9:16 pm -- Updated:March 01, 2021 9:16 pm

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸ .ਮਹੇਸ਼ਇੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਬੁਖਾਰ ਹੋ ਰਿਹਾ ਸੀ , ਜਿਸ ਕਾਰਨ ਉਨ੍ਹਾਂ ਵੱਲੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ । ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਜ਼ਿਕਰਯੋਗ ਹੈ ਕਿ ਗਰੇਵਾਲ ਚਾਰ ਦਿਨ ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਨਾਲ ਅਦਾਲਤ ਵਿਚ ਪੇਸ਼ੀ ਭੁਗਤਣ ਗਏ ਸਨ ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਵਰਕਰ ਵੀ ਸ਼ਾਮਲ ਸਨ |Jakhar come out of Negative mindset: Maheshinder Singh Grewal

ਇਹ ਵੀ ਪੜ੍ਹੋ : ਖ਼ੂਬਸੂਰਤ ਕਵਿਤਾ ਜ਼ਰੀਏ ਅਦਾਕਾਰਾ ਨੇ ਕੀਤਾ ਕਿਸਾਨਾਂ ਦਾ ਸਮਰਥਨ

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ ਜਿਸ ਵਿਚ ਵਿਧਾਇਕਾਂ ਦੇ ਆਉਣ ਤੋਂ ਪਹਿਲਾਂ ਕੋਰੋਨਾ ਦੇ ਟੈਸਟ ਕਰਵਾਉਣੇ ਲਾਜ਼ਮੀ ਹੈ। ਜਿਸ ਦੇ ਚਲਿਦੀਆਂ ਵਿਧਾਇਕ ਟੈਸਟ ਕਰਵਾ ਰਹੇਂ ਹਨ ਅਤੇ ਉਹਨਾਂਦੀਆਂ ਰਿਪੋਰਟ ਸਾਹਮਣੇ ਆ ਰਹੀਆਂ ਹਨ।

ਹੋਰ ਪੜ੍ਹੋ : ਨਿੱਕੀ ਤੰਬੋਲੀ ਬਣੀ Bigg Boss 14 ਦੀ ਪਹਿਲੀ ਫਾਈਨਲਿਸਟ

ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 635 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 18 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 182809 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ|

JSPL joins hand with Odisha government to fight Covid-19-Business Insider  -15 Apr . 2020

ਜਦੋਂਕਿ ਇਨ੍ਹਾਂ 'ਚੋਂ 5850 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 13727 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 635 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5013117 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

  • Share