ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ
ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਇੱਕ ਵਫ਼ਦ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਾਮੰਗ ਨੂੰ ਅਪੀਲ ਕੀਤੀ ਹੈ ਕਿ ਉਹ ਉੱਤਰੀ ਸਿੱਕਮ ਵਿਚ ਪੈਂਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਸਿੱਖਾਂ ਨੂੰ ਸੌਂਪ ਦੇਣ।ਇਸ ਤੋਂ ਇਲਾਵਾ ਸਿੱਖਾਂ ਨੂੰ ਇਸ ਪ੍ਰਬੰਧ ਚਲਾਉਣ ਦੀ ਵੀ ਆਗਿਆ ਦਿੱਤੀ ਜਾਵੇ। [caption id="attachment_308408" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ[/caption] ਅੱਜ ਸ਼ਾਮੀਂ ਦਿੱਲੀ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਅਕਾਲੀ ਦਲ ਦੇ ਵਫ਼ਦ, ਜਿਸ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਸ਼ਾਮਿਲ ਸਨ, ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਿਸ ਤਰ੍ਹਾਂ ਸਥਾਨਕ ਨਗਰ ਪਾਲਿਕਾ ਦੇ ਅਧਿਕਾਰੀਆਂ ਨੇ 2017 ਵਿਚ ਗੁਰਦੁਆਰਾ ਸਾਹਿਬ ਅੰਦਰ ਸੁਸ਼ੋਭਿਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਗੁਰਦੁਆਰਾ ਸਾਹਿਬ ਦੀਆਂ ਸਾਰੀਆਂ ਵਸਤਾਂ ਨੂੰ ਜਬਰਦਸਤੀ ਬਾਹਰ ਕੱਢ ਕੇ ਸੜਕ ਦੇ ਵਿਚਕਾਰ ਰੱਖ ਦਿੱਤਾ ਸੀ। [caption id="attachment_308404" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ[/caption] ਬੀਬਾ ਬਾਦਲ ਨੇ ਕਿਹਾ ਕਿ ਗੁਰੂਘਰ ਦੀ ਇਮਾਰਤ ਨੂੰ ਤੋੜ ਕੇ ਇਸ ਦੀ ਥਾਂ ਇੱਕ ਬੋਧੀ ਮੱਠ ਬਣਾਉਣ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਚਾਹੁੰਦੇ ਹਨ ਕਿ ਇਸ ਇਮਾਰਤ ਨੂੰ ਗੁਰੂਘਰ ਹੀ ਰਹਿਣ ਦਿੱਤਾ ਜਾਵੇ।ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਅਪੀਲ ਸਵੀਕਾਰ ਕਰਨ ਦੀ ਬੇਨਤੀ ਕੀਤੀ।ਤਾਮੰਗ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਦੀ ਤਹਿ ਤੱਕ ਜਾਣਗੇ ਅਤੇ ਸਿੱਖਾਂ ਦੀ ਤਸੱਲੀ ਮੁਤਾਬਿਕ ਇਸ ਦਾ ਹੱਲ ਕੱਢਣਗੇ। -PTCNews