ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਕੀਤੀ ਹਮਾਇਤ

By Shanker Badra -- December 22, 2020 6:12 pm -- Updated:Feb 15, 2021

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਕੀਤੀ ਹਮਾਇਤ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਤਿੰਨ ਖੇਤੀ ਐਕਟਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਡਟਵੀਂ ਹਮਾਇਤ ਕਰਨ ਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਇਕ ਰੋਜ਼ਾ ਭੁੱਖ ਹੜਤਾਲ ਕਰਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਾਬਕਾ ਐਮ.ਪੀ ਪ੍ਰੋ.  ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਬਾਬਤ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਲਿਆ ਗਿਆ ਹੈ। ਉਹਨਾਂ ਦੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਆਖਿਆ ਕਿ ਉਹ ਸਮੂਹਿਕ ਤੌਰ ’ਤੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਤਾਂ ਜੋ ਇਹ ਸੰਦੇਸ਼ ਜਾਵੇ ਕਿ ਸਾਰੇ ਪੰਜਾਬੀ ਇਹਨਾਂ ਕਾਲੇ ਕਾਨੂੰਨਾਂ ਦੇ ਖਿਲਾਫ ਹਨ ਜੋ ਜੇਕਰ ਰੱਦ ਨਾ ਕੀਤੇ ਗਏ ਤਾਂ ਸਾਡੀਆਂ ਭਵਿੱਖੀ ਪੀੜੀਆਂ ਨੂੰ ਤਬਾਹ ਕਰ ਦੇਣਗੇ।

SAD supports call of farmer orgs to observe December 23 as Kisan Divas ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਕੀਤੀ ਹਮਾਇਤ

ਪ੍ਰੋ. ਚੰਦੂਮਾਜਰਾ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਦੇ ਸੱਦੇ ਦੀ ਦਿਲੋਂ ਹਮਾਇਤ ਕਰਨ। ਇਸ ਦੌਰਾਨ ਪ੍ਰੋ. ਚੰਦੂਮਾਜਰਾ ਰਾਜਪੁਰਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਜਤਿੰਦਰ ਲੱਡਾ ਦੇ ਘਰ ਗਏ ਅਤੇ ਉਹਨਾਂ ਨੇ ਉਹਨਾਂ ਦੀਆਂ ਥਾਵਾਂ ਤੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਦੀਆਂ ਥਾਵਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਨਿਖੇਧੀ ਕੀਤੀ।

SAD supports call of farmer orgs to observe December 23 as Kisan Divas ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਕੀਤੀ ਹਮਾਇਤ

ਇਸ ਮੌਕੇ ਭੁਨਰਹੇੜੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਾਣਾ ਸਮੇਤ ਹਾਜ਼ਰ ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰੀਕੇ ਕੇਂਦਰ ਸਰਕਾਰ ਦੇ ਦਬਾਅ ਹੇਠ ਨਾ ਆਉਣ ਕਿਉਂਕਿ ਸਰਕਾਰ ਉਹਨਾਂ ਨੂੰ ਡਰਾ ਧਮਕਾ ਕੇ ਉਹਨਾਂ ਤੋਂ ਕਿਸਾਨ ਸੰਘਰਸ਼ ਦੀ ਕੀਤੀ ਜਾ ਰਹੀ ਹਮਾਇਤ ਵਾਪਸ ਦੁਆਉਣਾ ਚਾਹੁੰਦੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਤੇ ਆੜ੍ਹਤੀਆਂ ਦਾ ਰਿਸ਼ਤਾ ਚੱਟਾਨ ਵਾਂਗੂ ਮਜ਼ਬੂਤ ਹੈ।

SAD supports call of farmer orgs to observe December 23 as Kisan Divas ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦੇ ਸੱਦੇ ਦੀ ਕੀਤੀ ਹਮਾਇਤ

ਅਕਾਲੀ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ ’ਤੇ ਨਾ ਚੱਲਣ ਅਤੇ ਬਦਲਾਖੋਰੀ ਦੀਆਂ ਕਾਰਵਾਈਆਂ ਨਾ ਕਰਨ ਜਿਸਦਾ ਉਲਟ ਅਸਰ ਕੇਂਦਰ ਸਰਕਾਰ ’ਤੇ ਹੀ ਪਵੇਗਾ। ਉਹਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਦੀਆਂ ਪਾੜੋ ਤੇ ਰਾਜ ਕਰੋ ਦੀਆਂ ਨੀਤੀਆਂ ਵੀ ਨਾ ਅਪਣਾਏ ਜੋ ਕਾਂਗਰਸ ਪਾਰਟੀ ਨੂੰ ਬਹੁਤ ਮਹਿੰਗੀਆਂ ਪਈਆਂ ਤੇ ਕਾਂਗਰਸ ਪਾਰਟੀ ਖੇਰੂੰ ਖੇਰੂੰ ਹੋ ਗਈ।
-PTCNews

  • Share