Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ

Written by  Shanker Badra -- September 17th 2019 07:46 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਹਰੀ ਸਿੰਘ ਜ਼ੀਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਨੇ ਭਾਗ ਲਿਆ। [caption id="attachment_340887" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਇਸ ਦੌਰਾਨ ਕੋਰ ਕਮੇਟੀ ਵੱਲੋਂ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਨੇ 22 ਸਤੰਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਵਿਚ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਕੁਰਕੁਸ਼ੇਤਰ ਵਿਖੇ ਇੱਕ ਵਰਕਰਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਮਕਸਦ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇੱਕ ਸਕਰੀਨਿੰਗ ਕਮੇਟੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਚੋਣਾਂ ਲੜਣ ਵਿਚ ਦਿਲਚਸਪੀ ਰੱਖਣ ਵਾਲੇ ਸਾਰੇ ਉਮੀਦਵਾਰਾਂ ਨੂੰ 22ਸਤੰਬਰ ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ। [caption id="attachment_340886" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਬੈਂਸ ਨੇ ਇਹ ਵੀ ਦੱਸਿਆ ਕਿ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ ਚਰਚਾ ਕਰੇਗੀ। ਹਰਿਆਣਾ ਚੋਣ ਪ੍ਰਚਾਰ ਵਾਸਤੇ ਬਣਾਈ ਇਸ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਿਲ ਹਨ। ਇਹ ਕਮੇਟੀ ਪਾਰਟੀ ਦੀ ਚੋਣ ਪ੍ਰਚਾਰ ਲਈ ਰਣਨੀਤੀ ਵੀ ਤਿਆਰ ਕਰੇਗੀ।ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਅੱਜ ਦੀ ਮੀਟਿੰਗ ਵਿਚ ਦੋ ਵਿਸ਼ੇਸ਼ ਮਤੇ ਪਾਸ ਕੀਤੇ ਹਨ। ਇਹਨਾਂ ਵਿਚੋਂ ਪਹਿਲੇ ਮਤੇ ਵਿਚ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵਿਭਿੰਨ ਜੇਲ੍ਹਾਂ ਵਿਚ ਸੜ੍ਹ ਰਹੇ ਸਾਰੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਦਾ ਹੁਕਮ ਦਿੱਤਾ ਜਾਵੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉੱਤੇ ਇਹਨਾਂ ਸਿੱਖਾਂ ਅਤੇ ਹੋਰ ਪੰਜਾਬੀ ਕੈਦੀਆਂ ਦੀ ਨਜਾਇਜ਼ ਅਤੇ ਅਸੰਵਿਧਾਨਕ ਕੈਦ ਨੂੰ ਖ਼ਤਮ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। [caption id="attachment_340884" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਬੈਂਸ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਤੇ ਵਿਚ ਅਕਾਲੀ ਦਲ ਨੇ ਆਪਣੀ ਸੰਘੀ ਸੋਚ ਦਾ ਮੁਜ਼ਾਹਰਾ ਕਰਦਿਆਂ ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਪਸਾਰ ਸੰਬੰਧੀ ਆਪਣੀ ਮਜ਼ਬੂਤ ਅਤੇ ਸਿਧਾਂਤਕ ਵਚਨਬੱਧਤਾ ਨੂੰ ਦੁਹਰਾਇਆ ਹੈ। ਪਾਰਟੀ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਮਹਾਨ ਗੁਰੂ ਸਾਹਿਬਾਨ ਨੇ ਇਸ ਖੇਤਰ ਦੇ ਲੋਕਾਂ ਦੀ ਸੱਭਿਆਚਾਰਕ ਵਿਰਾਸਤ ਅਹਿਮ ਅਤੇ ਅਨਿੱਖੜਵਾਂ ਅੰਗ ਬਣਾ ਦਿੱਤਾ ਹੈ। ਪਾਰਟੀ ਦਾ ਇਹ ਪੱਕਾ ਯਕੀਨ ਹੈ ਕਿ ਪੂਰੇ ਦੇਸ਼ ਅੰਦਰ ਖੇਤਰੀ ਭਾਸ਼ਾਵਾਂ ਸਾਡੀ ਸੰਘੀ ਅਤੇ ਲੋਕਤੰਤਰੀ ਸਿਆਸਤ ਦੇ ਅਮੀਰ ਬਹੁਭਾਂਤੀ ਸੱਭਿਆਚਾਰਕ ਕਿਰਦਾਰ ਦਾ ਅਟੁੱਟ ਅੰਗ ਹਨ। [caption id="attachment_340883" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਇਸ ਤੋਂ ਇਲਾਵਾ ਪਾਰਟੀ ਨੇ ਸੂਬੇ ਅੰਦਰ ਆਏ ਹੜ੍ਹਾਂ ਦੌਰਾਨ ਸਥਿਤੀ ਨਾਲ ਨਿਪਟਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਪਣਾਏ ਕਠੋਰ ਵਤੀਰੇ ਅਤੇ ਨਿਕੰਮੇਪਣ ਲਈ ਇਸ ਦੀ ਸਖ਼ਤ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਗਿਆ ਅਤੇ ਸਰਕਾਰ ਉਹਨਾਂ ਦੀ ਮੱਦਦ ਲਈ ਨਹੀਂ ਬਹੁੜੀ। ਕੋਰ ਕਮੇਟੀ ਨੇ ਇਸ ਬਿਪਤਾ ਮੌਕੇ ਵਿਅਕਤੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਖਾਸ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਚਾਅ ਕਾਰਜਾਂ ਅਤੇ ਰਾਹਤ ਕਾਰਜਾਂ ਰਾਹੀਂ ਹੜ੍ਹ ਪੀੜਤਾਂ ਦੀ ਕੀਤੀ ਮੱਦਦ ਲਈ ਇਹਨਾਂ ਸਾਰਿਆਂ ਦੀ ਸ਼ਲਾਘਾ ਕੀਤੀ।ਕੋਰ ਕਮੇਟੀ ਨੇ ਇਹ ਹੜ੍ਹਾਂ ਵਿਚ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਕੋਲੋ 25 ਹਜ਼ਾਰ ਰੁਪਏ ਪ੍ਰਤੀ ਏਕੜ ਫਸਲੀ ਮੁਆਵਜ਼ਾ ਅਤੇ ਇੰਨੀ ਹੀ ਰਾਸ਼ੀ ਖੇਤ ਮਜ਼ਦੂਰਾਂ ਨੂੰ ਦਿੱਤੇ ਜਾਣ ਦੀ ਮੰਗ ਕੀਤੀ। ਪਾਰਟੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਅਚਲ ਸੰਪਤੀ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ। [caption id="attachment_340885" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਇਸੇ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਅਤੇ ਦਾਖਾ ਜ਼ਿਮਨੀ ਚੋਣਾਂ ਵਾਸਤੇ ਪ੍ਰਚਾਰ ਕਮੇਟੀਆਂ ਬਣਾਈਆਂ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਜਲਾਲਾਬਾਦ ਹਲਕੇ ਦੇ ਪ੍ਰਚਾਰ ਮੁਖੀ ਹੋਣਗੇ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦਾਖਾ ਲਈ ਬਣਾਈ ਪ੍ਰਚਾਰ ਕਮੇਟੀ ਦੀ ਅਗਵਾਈ ਕਰਨਗੇ। ਕੋਰ ਕਮੇਟੀ ਨੇ ਬਟਾਲਾ ਪਟਾਕਾ ਫੈਕਟਰੀ ਵਿਚ ਹੋਏ ਹਾਦਸੇ ਦੌਰਾਨ ਮਨੁੱਖੀ ਜ਼ਿੰਦਗੀਆਂ ਦੇ ਹੋਏ ਨੁਕਸਾਨ ਲਈ ਡੂੰਘਾ ਦੁੱਖ ਪ੍ਰਗਟ ਕੀਤਾ। ਸਥਿਤੀ ਨਾਲ ਨਿਪਟਣ ਲਈ ਸਰਕਾਰ ਵੱਲੋਂ ਵਰਤੋਂ ਲਾਪਰਵਾਹੀ ਉੱਤੇ ਅਫਸੋਸ ਪ੍ਰਗਟ ਕਰਦਿਆਂ ਕੋਰ ਕਮੇਟੀ ਨੇ ਹਾਦਸਾ ਪੀੜਤ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਉਹਨਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ। [caption id="attachment_340887" align="aligncenter" width="300"]SAD TO CONTEST HARYANA ASSEMBLY POLL , interview candidates on September 22 at Kurukshetra ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ,22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਹੋਵੇਗੀ ਇੰਟਰਵਿਊ[/caption] ਕੋਰ ਕਮੇਟੀ ਨੇ ਪੰਜਾਬ ਦੇ ਮਹਾਨ ਸਪੁੱਤਰ ਅਰੁਣ ਜੇਤਲੀ ਦੀ ਬੇਵਕਤੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਵੱਲੋ ਦੇਸ਼ ਅਤੇ ਪੰਜਾਬ ਲਈ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਵਿਛੜੇ ਆਗੂ ਨੂੰ ਭਾਵ-ਭਿੰਨੀਆਂ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ। ਇਸ ਮੀਟਿੰਗ ਵਿਚ ਪੰਜਾਬੀ ਦੀ ਕਾਬਿਲ ਧੀ ਸਵਰਗੀ ਬੀਬੀ ਸੁਸ਼ਮਾ ਸਵਰਾਜ ਨੂੰ ਵੀ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਟਿੰਗ ਵਿਚ ਲਖਬੀਰ ਸਿੰਘ ਅਰਾਂਈਆਂਵਾਲਾ, ਸੁਖਦੇਵ ਸਿੰਘ ਬਾਠ, ਸੁਖਦੇਵ ਸਿੰਘ ਲਿਬੜਾ, ਕੈਪਟਨ ਅਵਤਾਰ ਸਿੰਘ ਭਗਤਾ ਅਤੇ ਜਸਜੀਤ ਸਿੰਘ ਥਿਆੜਾ ਦੇ ਅਕਾਲ ਚਲਾਣੇ ਉੱਤੇ ਸ਼ੋਕ ਮਤੇ ਪਾਸ ਕੀਤੇ ਗਏ। -PTCNews


Top News view more...

Latest News view more...