
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਤੋੜਨ ਦੀ ਬੇਅਦਬੀ ਭਰੀ ਕਾਰਵਾਈ ਖਿਲਾਫ ਲੋਕਾਂ ਵਿਚ ਵਿਆਪਕ ਰੋਸ ਪ੍ਰਤੀ ਆਵਾਜ਼ ਬੁਲੰਦ ਕਰੇਗਾ।
ਉਹਨਾਂ ਕਿਹਾ ਕਿ ਪਾਰਟੀ ਦੇ ਰੋਸ ਪ੍ਰਦਰਸ਼ਨ ਦਾ ਮੁੱਖ ਧੁਰਾ ਲੋਕਾਂ ਦੇ ਲੱਕ ਤੋੜਵੇ ਬਿਜਲੀ ਦਰਾਂ ਵਿਚ ਵਾਧੇ ਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਟੈਕਸਾਂ ਵਿਚ ਕੀਤੇ ਵਾਧੇ ਦੀ ਬਦੌਲਤ ਤੇ ਜਦੋਂ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ, ਉਦੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਰਹੇਗਾ।
ਇਸ ਦੌਰਾਨ ਕਾਂਗਰਸ ਵੱਲੋਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲਾ ਪਾਰਟੀ ਧਰਨਾ ਸਥਲ ਸੈਕਟਰ -25 ਵਿਖੇ ਧਰਨਾ ਦੇਵੇਗੀ ਅਤੇ ਬਾਅਦ ਵਿਚ ਵਿਧਾਨ ਸਭਾ ਦਾ ਘੇਰਾਓ ਕਰੇਗੀ। ਇਸ ਦੇ ਲਈ ਸੈਂਕੜੇ ਅਕਾਲੀ ਵਰਕਰਾਂ ਦਾ ਕਾਫਲਾ ਚੰਡੀਗੜ੍ਹ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰਵਾਨਾ ਹੋ ਰਿਹਾ ਹੈ।
ਅੱਜ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ (Punjab Assembly session) ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।
-PTCNews