ਪੰਜਾਬ ਵਿਧਾਨ ਸਭਾ ਬਜਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ ‘ਚ ਹੱਲਾ ਬੋਲ

SAD to gherao Punjab Vidhan Sabha ahead of Budget session 2021
ਪੰਜਾਬ ਵਿਧਾਨ ਸਭਾ ਬਜਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ 'ਚ ਹੱਲਾ ਬੋਲ  

ਚੰਡੀਗੜ੍ਹ  : ਅੱਜ ਜਿਥੇ ਪੰਜਾਬ ਸਰਕਾਰ ਆਪਣਾ ਆਖਰੀ ਬਜਟ ਪੇਸ਼ ਕਰੇਗੀ ,ਜਿਸ ਦੇ ਤਹਿਤ ਅੱਜ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਅਤੇ ਵਿਧਾਨ ਸਭਾ ਦਾ ਘਿਰਾਓ ਵੀ ਕੀਤਾ ਜਾਵੇਗਾ। ਜਿਸ ਦੇ ਤਹਿਤ ਅੱਜ ਮੋਗਾ ਤੋਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਲਜਿੰਦਰ ਸਿੰਘ ਬਰਾਡ਼ ਸਾਬਕਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੀ ਅਗਵਾਈ ਵਿੱਚ ਮੋਗੇ ਦੇ ਚਾਰ ਹਲਕਿਆਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਦਲ ਵਰਕਰ ਦੇ ਵਰਕਰਾਂ ਨੇ ਚੰਡੀਗੜ੍ਹ ਕੂਚ ਕੀਤਾ ।

SAD to gherao Punjab Vidhan Sabha ahead of Budget session 2021
ਪੰਜਾਬ ਵਿਧਾਨ ਸਭਾ ਬਜਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ ‘ਚ ਹੱਲਾ ਬੋਲ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਚਾਰ ਸਾਲਾਂ ‘ਚ ਕਿਸੇ ਵੀ ਤਰ੍ਹਾਂ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਜੋ ਇਨਸਾਨ ਪਾਵਨ ਪਵਿੱਤਰ ਗੁਟਕਾ ਸਾਹਿਬ ਦੀਆਂ ਝੂਠੀਆਂ ਸਹੁੰਆਂ ਖਾ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦਾ ਹੈ ,ਉਹ ਆਖ਼ਰੀ ਬਜਟ ਵਿਚ ਵੀ ਪੰਜਾਬ ਦੇ ਲੋਕਾਂ ਨੂੰ ਕੀ ਦੇ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹਿਲਾਂ ਸੈਕਟਰ -25 ਵਿੱਚ ਰੈਲੀ ਕੀਤੀ ਜਾਵੇਗੀ ਅਤੇ ਬਾਅਦ ਵਿਚ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।

SAD to gherao Punjab Vidhan Sabha ahead of Budget session 2021
ਪੰਜਾਬ ਵਿਧਾਨ ਸਭਾ ਬਜਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ ‘ਚ ਹੱਲਾ ਬੋਲ

ਇਸ ਮੌਕੇ ‘ਤੇਮੋਗਾ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਮਾਨਯੋਗ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿੱਚ ਚਾਰ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਚੰਡੀਗੜ੍ਹ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਆਖ਼ਰੀ ਬਜਟ ਵਿਚ ਵੀ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲੇ ਬਜਟਾ ਵਿੱਚੋਂ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਮਿਲਿਆ ਤੇ ਇਸ ਵਾਰ ਵੀ ਨਹੀਂ ਮਿਲੇਗਾ।

SAD to gherao Punjab Vidhan Sabha ahead of Budget session 2021
ਪੰਜਾਬ ਵਿਧਾਨ ਸਭਾ ਬਜਟ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ ‘ਚ ਹੱਲਾ ਬੋਲ

ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਤੋੜਨ ਦੀ ਬੇਅਦਬੀ ਭਰੀ ਕਾਰਵਾਈ ਖਿਲਾਫ ਲੋਕਾਂ ਵਿਚ ਵਿਆਪਕ ਰੋਸ ਪ੍ਰਤੀ ਆਵਾਜ਼ ਬੁਲੰਦ ਕਰੇਗਾ।
-PTCNews