Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਕੀਤਾ ਜਾਣ ਵਾਲਾ 3 ਰੋਜ਼ਾ ਸਮਾਗਮ ਰੱਦ 

Written by  Shanker Badra -- December 07th 2020 05:20 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਕੀਤਾ ਜਾਣ ਵਾਲਾ 3 ਰੋਜ਼ਾ ਸਮਾਗਮ ਰੱਦ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਕੀਤਾ ਜਾਣ ਵਾਲਾ 3 ਰੋਜ਼ਾ ਸਮਾਗਮ ਰੱਦ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਕੀਤਾ ਜਾਣ ਵਾਲਾ 3 ਰੋਜ਼ਾ ਸਮਾਗਮ ਰੱਦ : ਸ਼੍ਰੋਮਣੀ ਅਕਾਲੀ ਦਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖਤ ਸਾਹਿਬ 'ਤੇ 12 ਤੋਂ 14 ਦਸੰਬਰ ਤੱਕ ਸ੍ਰੀ ਆਖੰਡ ਪਾਠ ਸਾਹਿਬ ਕਰਵਾਏਗਾ ਅਤੇ ਪਾਰਟੀ ਨੇ ਕਿਸਾਨ ਸੰਘਰਸ਼ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਤਿੰਨ ਰੋਜ਼ਾ ਸਮਾਗਮ ਰੱਦ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਕੱਲ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ,ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਜ਼ਾਰਾਂ ਅਕਾਲੀ ਵਰਕਰ ਦਿੱਲੀ ਵਿਚ ਬਾਰਡਰ 'ਤੇ ਚਲ ਰਹੇ ਕਿਸਾਨ ਸੰਘਰਸ਼ ਵਿਚ ਭਾਗ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਚ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਤਾਂ ਕਿਸਾਨ ਸੰਘਰਸ਼ ਵੱਡੀ ਪੱਧਰ 'ਤੇ ਪ੍ਰਭਾਵਤ ਹੋਵੇਗਾ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਇਆ ਜਾਵੇ ਜਿਸਦਾ ਭੋਗ 14 ਦਸੰਬਰ ਨੂੰ ਪਾਇਆ ਜਾਵੇਗਾ। ਕੋਰ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਵੀ ਦਿਲੋਂ ਹਮਾਇਤ ਦੇਣ ਦਾ ਫੈਸਲਾ ਕੀਤਾ। ਕਮੇਟੀ ਨੇ ਸਮੂਹ ਪੰਜਾਬੀਆਂ ਨੂੰ ਅਤੇ ਦੇਸ਼ ਭਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਣ। ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀਬਾੜੀ ਮੰਡੀਕਰਣ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਐਮ ਐਸ ਪੀ ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ। -PTCNews


Top News view more...

Latest News view more...