Advertisment

ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਤੱਕ ਰੋਸ ਮਾਰਚ

author-image
Shanker Badra
Updated On
New Update
ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਤੱਕ ਰੋਸ ਮਾਰਚ
Advertisment
publive-image ਚੰਡੀਗੜ੍ਹ : ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਲਈ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਤੇ ਕਿਸਾਨ ਟਰੈਕਟਰ ਲੈ ਕੇ ਪਹੁੰਚੇ ਹਨ।
Advertisment
publive-image ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਤੱਕ ਰੋਸ ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਰੋਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲ੍ਹਿਆਂ ਦੇ 2 ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ, ਜਿਹਨਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ -ਵੱਖ ਪ੍ਰਾਜੈਕਟਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ਸਰਕਾਰ 'ਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਦੇ ਇਲਜ਼ਾਮ ਲਾਏ ਹਨ। publive-image ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਤੱਕ ਰੋਸ ਮਾਰਚ ਉਹਨਾਂ ਕਿਹਾ ਕਿ ਪਾਰਟੀ ਨੇ ਉਹਨਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ,ਜਿਹਨਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। publive-image ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਤੱਕ ਰੋਸ ਮਾਰਚ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਵੱਖ- ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਦਾ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਦੇ ਇਸ ਫੈਸਲੇ ਨਾਲ 75000 ਏਕੜ ਜ਼ਮੀਨ ਹਿੱਸਿਆਂ ਵਿਚ ਵੰਡੀ ਜਾਣ ਕਾਰਨ ਵਰਤੋਂ ਵਿਹੂਣੀ ਹੋ ਜਾਵੇਗੀ। -PTCNews publive-image-
mohali farmers charanjit-singh-channi sad-tractor-march bharat-mala-project gurdwara-shri-amb-sahib
Advertisment

Stay updated with the latest news headlines.

Follow us:
Advertisment