ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ  

By Shanker Badra -- April 03, 2021 4:11 pm -- Updated:April 03, 2021 4:29 pm

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਉਂਦੇ ਵਾਲੇ ਦਿਨਾਂ 'ਚ ਕੈਪਟਨ ਸਰਕਾਰ ਨੂੰ ਘੇਰਨ ਲਈ ਰਣਨੀਤੀ ਉਲੀਕੀ ਗਈ ਹੈ। ਪਾਰਟੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ।

SAD will Protest on April 5 in all the districts against the Congress and AAP ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿੱਚ ਅਕਾਲੀ ਦਲ ਨੂੰ ਆਪ ਅਤੇ ਕਾਂਗਰਸ ਨੇ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਹਾਈਕੋਰਟ ਨੇ ਇਨਸਾਫ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਦਿੱਲੀ ਕਮੇਟੀ ਚੋਣਾਂ ਲਈ ਉਮੀਦਵਾਰਾਂ ਬਾਰੇ ਸਾਰੇ ਫੈਸਲਾ ਕਰਨ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਿਆ ਗਿਆ ਹੈ।

SAD will Protest on April 5 in all the districts against the Congress and AAP ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

ਇਸ ਦੇ ਨਾਲ ਹੀ ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਪ੍ਰਦਰਸ਼ਨ ਜਾਵੇਗਾ ।5 ਅਪ੍ਰੈਲ ਨੂੰ ਸਾਰੇ ਜ਼ਿਲਿਆਂ ਵਿੱਚ ਧਰਨਾ ਪ੍ਰਦਰਸ਼ਨ ਹੋਵੇਗਾ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲਕੇ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਹੁਕਮਾਂ 'ਤੇ ਚਲਦੀ ਹੈ। ਕਣਕ ਦੀ ਖਰੀਦ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SAD will Protest on April 5 in all the districts against the Congress and AAP ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਦਿੱਲੀ 'ਚ ਲੱਗੇ ਕਿਸਾਨੀ ਮੋਰਚੇ ਤੋਂ ਡਰੀ ਹੈ। ਸ੍ਰੀ ਹਜ਼ੂਰ ਸਾਹਿਬ ਦੇ ਵਿੱਚ ਸਿੱਖ ਸ਼ਰਧਾਲੂਆਂ 'ਤੇ ਦਰਜ ਕੇਸ ਵਾਪਸ ਕੀਤੇ ਜਾਣ ਦੀ ਮੰਗ ਕੀਤੀ ਹੈ।ਕੇਂਦਰ ਸਰਕਾਰ ਦੀ ਚਿੱਠੀ ਪੰਜਾਬੀਅਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੋਚੀ ਸਮਝੀ ਸਾਜਿਸ ਤਹਿਤ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SAD will Protest on April 5 in all the districts against the Congress and AAP ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

ਡਾ. ਚੀਮਾ ਨੇ ਕਿਹਾ ਕਿ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਕੱਲ ਡੇਰਾਬਸੀ ਤੇ ਪਰਸੋਂ ਭੁਲੱਥ ਰੈਲੀਆਂਹੋਣਗੀਆਂ। ਹਾੜੀ ਦੇ ਸੀਜਨ ਨੂੰ ਵੇਖਦਿਆਂ ਅਗਲੀਆਂ ਰੈਲੀਆਂ ਰੋਕੀਆਂ ਗਈਆਂ ਹਨ ਅਤੇ ਹਾੜੀ ਤੋਂ ਬਾਅਦ ਰੈਲੀਆਂ ਜਾਰੀ ਰਹਿਣਗੀਆਂ। ਡਾ. ਚੀਮਾ ਨੇ ਕਿਹਾਸਰਕਾਰ ਕੋਰੋਨਾ ਬਹਾਨੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਤਲਵੰਡੀ ਸਾਬੋ ਵਿੱਚ ਵਿਸਾਖੀ ਮੌਕੇ ਕਾਨਫਰੰਸ ਹੋਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਸੰਘੀ ਢਾਂਚੇ ਦੇ ਖਿਲਾਫ ਹੈ। ਸਾਰੀਆਂ ਪਾਵਰਾਂ ਕੇਂਦਰ ਆਪਣੇ ਕੋਲ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਨਾਲ ਵੱਡਾ ਧੱਕਾ ਹੋਵੇਗਾ,ਅਸੀਂ ਹਮੇਸ਼ਾ ਵਿਰੋਧ ਕੀਤਾ।

SAD will Protest on April 5 in all the districts against the Congress and AAP ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਆਪ ਖਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

ਪੰਜਾਬ ਸਰਕਾਰ ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਕਿਸਾਨਾਂ ਨੂੰ ਆਪਸ਼ਨ ਦੇਣੀ ਚਾਹੀਦੀ, ਚਾਹੇ ਉਹ ਸਿੱਧੀ ਅਦਾਇਗੀ ਲਵੇ ਚਾਹੇ ਆੜਤੀਆ ਜਰੀਏ। ਇਸ ਦੇ ਨਾਲ ਹੀ ਰਾਕੇਸ਼ ਟਕੈਤ 'ਤੇ ਹਮਲੇ ਦੀ ਨਿੰਦਾ ਕਰਦੇ ਹਾਂ। ਇਸ ਦੀ ਰਾਜਸਥਾਨ ਸਰਕਾਰ ਇਮਾਨਦਾਰੀ ਨਾਲ ਜਾਂਚ ਕਰੇ। ਈਵੀਐਮ ਦਾ ਬੀਜੇਪੀ ਉਮੀਦਵਾਰ ਦੀ ਗੱਡੀ 'ਚੋਂ ਮਿਲਣਾ ਮਤਲਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਫੇਲ ਹੋਈਆਂ। ਈਵੀਐਮ ਨੂੰ ਲੈ ਕੇ ਚੋਣ ਕਮਿਸ਼ਨ ਦੇਸ਼ ਦੀਆਂ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰੇ।

-PTCNews

  • Share