ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਹਾਂ, ਸਰਕਾਰ ਦੋਸ਼ੀਆਂ ਨੂੰ ਜਲਦੀ ਕਰੇ ਗ੍ਰਿਫਤਾਰ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਜਵਾਹਰਕੇ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਦੇ ਕਤਲ ਦੀ ਖਬਰ ਸੁਣਦਿਆਂ ਪੰਜਾਬ 'ਚ ਸੋਗ ਦੀ ਲਹਿਰ ਦੌੜ ਪਈ। ਇਸ ਦੌਰਾਨ ਹਰ ਕੋਈ ਦੁੱਖ ਜ਼ਾਹਿਰ ਕਰ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ।
ਉਨ੍ਹਾਂ ਨੇ ਕਿਹਾ ਕਿ ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਕਤਲ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਨਿੰਦਣਯੋਗ ਘਟਨਾ ਪੰਜਾਬ ਵਿੱਚ ਅਮਨ-ਕਨੂੰਨ ਦੀ ਵਿਵਸਥਾ ਦੇ ਬੁਰੀ ਤਰ੍ਹਾਂ ਨਾਲ ਚਰਮਰਾ ਜਾਣ ਦਾ ਸਬੂਤ ਹੈ। ਇਹ ਇੱਕ ਬਹੁਤ ਹੀ ਧੁੰਦਲੀ ਅਤੇ ਨਾਜ਼ੁਕ ਘੜੀ ਹੈ, ਜਿਸ ਵਿੱਚ ਸਾਨੂੰ ਸਭ ਨੂੰ ਬਹੁਤ ਸੰਜਮ ਅਤੇ ਸੂਝ ਵਰਤਣ ਦੀ ਲੋੜ ਹੈ। ਮੁੱਖ ਮੰਤਰੀ ਪੰਜਾਬ ਨੂੰ ਵੀ ਆਪਣੇ ਪੱਖ ਨੂੰ ਡੂੰਘਾਈ ਨਾਲ ਵਿਚਾਰਨ ਦੀ ਲੋੜ ਹੈ, ਕਿ ਉਹਨਾਂ ਦੀ ਅਗਵਾਈ 'ਚ ਪੰਜਾਬ ਅਮਨ-ਕਾਨੂੰਨ ਤੋਂ ਸੱਖਣਾ ਕਿਉਂ ਹੋਇਆ, ਅਤੇ ਮੁਕੰਮਲ ਅਰਾਜਕਤਾ ਵਿੱਚ ਕਿਉਂ ਵਧਿਆ।
ਇਹ ਵੀ ਪੜ੍ਹੋ: Sidhu Moosewala dead Live updates: ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ 'ਤੇ ਕਿਹਾ ਕਿ ਅਸੀਂ ਇੱਕ ਸ਼ਾਨਦਾਰ ਸਿਤਾਰਾ ਗੁਆ ਦਿੱਤਾ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਨੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਨੈਤਿਕ ਆਧਾਰ ਗੁਆ ਚੁੱਕੀ ਹੈ, ਇਸ ਲਈ ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।Shocked to learn about the killing of young Punjabi singer Sidhu Moosewala. My sympathies with his family & friends. Those responsible must be arrested without delay. This exhibits an abject breakdown of law & order in Punjab.#sidhumoosewala pic.twitter.com/bZJu3EHHot — Sukhbir Singh Badal (@officeofssbadal) May 29, 2022