ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਨ੍ਹਾਂ ਆਗੂਆਂ ਨੇ ਸ਼ਰਧਾਂਜਲੀ ਕੀਤੀ ਭੇਂਟ

By Riya Bawa - September 28, 2021 11:09 am


ਨਵੀਂ ਦਿੱਲੀ: ਸ਼ਹਿਦ ਭਗਤ ਸਿੰਘ ਜੀ ਦੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜਾ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

कौन थे वो शख्स, जिन्हें फांसी से पहले भगत सिंह ने कहा था 'भाग्यशाली' - Who was the person whom Bhagat singh said before he was hanged Lucky birthday Indian revolutionary tedu -

ਹਰਸਿਮਰਤ ਕੌਰ ਬਾਦਲ ਦਾ ਟਵੀਟ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ, "ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ ਰੰਗ ਦੇ ਬਸੰਤੀ ਚੋਲਾ, ਆਪਣੇ ਜਜ਼ਬੇ ਅਤੇ ਦ੍ਰਿੜ੍ਹਤਾ ਨਾਲ ਜ਼ਾਲਮ ਅੰਗਰੇਜ਼ ਹਾਕਮਾਂ ਦੀਆਂ ਜੜ੍ਹਾਂ ਹਿਲਾਉਣ ਵਾਲੇ, ਪੰਜਾਬੀ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਨਿਮਰ ਸਤਿਕਾਰ। ਉਨ੍ਹਾਂ ਦੀ ਲਾਮਿਸਾਲ ਦੇਸ਼ਭਗਤੀ ਅੱਜ ਭਾਰਤੀਆਂ ਦੇ ਨਾਲ ਨਾਲ ਸਾਰੀ ਦੁਨੀਆ ਦੇ ਨੌਜਵਾਨਾਂ ਨੂੰ ਪ੍ਰੇਰ ਰਹੀ ਹੈ।"

 

ਸੁਖਬੀਰ ਸਿੰਘ ਬਾਦਲ ਦਾ ਟਵੀਟ
ਸਰਫ਼ਰੋਸ਼ੀ ਕੀ ਤਮੰਨਾ, ਅਬ ਹਮਾਰੇ ਦਿਲ ਮੇਂ ਹੈ
ਦੇਖਨਾ ਹੈ ਜ਼ੋਰ ਕਿਤਨਾ, ਬਾਜ਼ੂ-ਏ-ਕਾਤਿਲ ਮੇਂ ਹੈ
ਸੱਚਾ ਦੇਸ਼ਭਗਤ, ਸੁੱਘੜ ਸਿੱਖਿਆਰਥੀ, ਵਿਚਾਰਵਾਨ ਲੇਖਕ, ਅਤੇ ਹੋਰ ਵੀ ਬਹੁਤ, ਸ਼ਹੀਦ ਭਗਤ ਸਿੰਘ ਜੀ ਦੀ ਸ਼ਖ਼ਸੀਅਤ ਨਾਲ ਅਜਿਹੀਆਂ ਅਣਗਿਣਤ ਵਿਸ਼ੇਸ਼ਤਾਵਾਂ ਜਾ ਜੁੜਦੀਆਂ ਹਨ। ਪੰਜਾਬ ਦੀ ਜੁਝਾਰੂ ਤਾਸੀਰ 'ਚ ਰੰਗੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਅਦਬੀ ਸਲਾਮ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵੀਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਆਜ਼ਾਦੀ ਦੇ ਮਹਾਨ ਸੈਨਾਨੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜਯੰਤੀ 'ਤੇ ਸ਼ਰਧਾਪੂਰਵਕ ਸ਼ਰਧਾਂਜਲੀ। ਵੀਰ ਭਗਤ ਸਿੰਘ ਹਰ ਭਾਰਤੀ ਦੇ ਦਿਲ 'ਚ ਵੱਸਦੇ ਹਨ। ਉਨ੍ਹਾਂ ਦੀ ਕੁਰਬਾਨੀ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚੰਗਿਆੜੀ ਜਗਾਈ ਹੈ। ਮੈਂ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕਰਦਾ ਹਾਂ।

Pakistan's Bhagat Singh: Tracing the Martyr's Footsteps in Lahore

 

-PTC News

adv-img
adv-img