Advertisment

ਕੇਸਰੀ ਝੰਡੇ ਝਲਾਉਣ ਦਾ ਪ੍ਰੋਗਰਾਮ ਜਥੇਬੰਦੀਆਂ ਦਾ ਨਿੱਜੀ, ਅਸੀਂ ਫੈਸਲਾ 10 ਨੂੰ ਲਵਾਂਗੇ: ਪ੍ਰਧਾਨ ਸ਼੍ਰੋਮਣੀ ਕਮੇਟੀ

author-image
Riya Bawa
New Update
ਕੇਸਰੀ ਝੰਡੇ ਝਲਾਉਣ ਦਾ ਪ੍ਰੋਗਰਾਮ ਜਥੇਬੰਦੀਆਂ ਦਾ ਨਿੱਜੀ, ਅਸੀਂ ਫੈਸਲਾ 10 ਨੂੰ ਲਵਾਂਗੇ: ਪ੍ਰਧਾਨ ਸ਼੍ਰੋਮਣੀ ਕਮੇਟੀ
Advertisment
ਤਲਵੰਡੀ ਸਾਬੋ : ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਤਿਰੰਗੇ ਦੀ ਥਾਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਘਰਾਂ 'ਤੇ ਕੇਸਰੀ ਝੰਡੇ ਝੁਲਾਉਣ ਦੇ ਦਿੱਤੇ ਪ੍ਰੋਗਰਾਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਓਹਨਾਂ ਦਾ ਨਿੱਜੀ ਪ੍ਰੋਗਰਾਮ ਦੱਸਿਆ ਹੈ। ਦਲ ਖਾਲਸਾ ਵੱਲੋਂ ਘਰਾਂ ਤੇ ਝੁਲਾਏ ਜਾਣ ਵਾਲੇ ਕੇਸਰੀ ਝੰਡੇ ਮੁੱਹਈਆ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ 'ਤੇ ਜਵਾਬ ਨਾ ਦਿੰਦਿਆਂ ਭਾਈ ਧਾਮੀ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਕੀ ਪ੍ਰੋਗਰਾਮ ਉਲੀਕਣਾ ਹੈ ਇਹ ਅਸੀਂ 10 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਵਿਚਾਰਾਂਗੇ। ਭਾਈ ਧਾਮੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸਮਾਗਮਾਂ 'ਚ ਸ਼ਾਮਿਲ ਹੋਣ ਪੁੱਜੇ ਹੋਏ ਸਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਕੇ ਬਾਗ ਮੋਰਚੇ ਦੇ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਗਮ ਵਿੱਚ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ। ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ 'ਚ ਦੇਸ਼ ਦਾ ਨਾਂ ਰੁਸ਼ਨਾਉਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸਿੱਖ ਸੰਗਤ ਨੂੰ ਪੁੱਜਣ ਦੀ ਅਪੀਲ ਕੀਤੀ। publive-image -PTC News-
latest-news punjabi-news president-shiromani-committee saffron-flag flaghoisting-program
Advertisment

Stay updated with the latest news headlines.

Follow us:
Advertisment