Advertisment

ਸੰਤ ਰਾਮਪਾਲ ਨੂੰ ਹੱਤਿਆ ਦੇ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

author-image
Shanker Badra
New Update
ਸੰਤ ਰਾਮਪਾਲ ਨੂੰ ਹੱਤਿਆ ਦੇ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
Advertisment
ਸੰਤ ਰਾਮਪਾਲ ਨੂੰ ਹੱਤਿਆ ਦੇ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ:ਹਿਸਾਰ ਦੇ ਸਤਲੋਕ ਆਸ਼ਰਮ ਵਾਲੇ ਸੰਤ ਰਾਮਪਾਲ 'ਤੇ ਕਤਲ ਦੇ 2 ਮਾਮਲਿਆਂ 'ਚ ਅੱਜ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ।ਇਹ ਫ਼ੈਸਲਾ ਹਿਸਾਰ ਦੀ ਅਦਾਲਤ ਨੇ ਸੁਣਾਇਆ ਹੈ।ਹਿਸਾਰ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਸੰਤ ਰਾਮਪਾਲ ਸਮੇਤ 15 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ 11 ਅਕਤੂਬਰ ਨੂੰ ਹਿਸਾਰ ਦੀ ਅਦਾਲਤ ਨੇ ਦੋ ਮਾਮਲਿਆਂ 'ਚ ਰਾਮਪਾਲ ਨੂੰ ਦੋਸ਼ੀ ਕਰਾਰ ਦਿੱਤਾ ਸੀ। 2014 'ਚ ਸੰਤ ਰਾਮਪਾਲ ਸਮੇਤ 16 ਲੋਕਾਂ 'ਤੇ ਹੱਤਿਆ ਦਾ ਮਾਮਲਾ ਦਰਜ ਹੋਇਆ ਸੀ। ਇਸ ਦੇ ਮੱਦੇਨਜ਼ਰ ਹਿਸਾਰ ਤੇ ਨੇੜਲੇ ਇਲਾਕਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।ਰਾਮਪਾਲ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਹਿਸਾਰ 'ਚ ਧਾਰਾ 144 ਲਗਾ ਦਿੱਤੀ ਗਈ ਹੈ। -PCTNews-
latest-news -haryana-news murder-cases-news india-latest-news news-in-punjabi news-in-punjab saint-rampal-news hisar-court-news
Advertisment

Stay updated with the latest news headlines.

Follow us:
Advertisment