Advertisment

ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ-ਭਾਈ ਲੌਂਗੋਵਾਲ

author-image
Ragini Joshi
Updated On
New Update
ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ-ਭਾਈ ਲੌਂਗੋਵਾਲ
Advertisment
ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ-ਭਾਈ ਲੌਂਗੋਵਾਲ ਅੰਮ੍ਰਿਤਸਰ: ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਬੇਸ਼ੱਕ ਭਾਈ ਲੌਂਗੋਵਾਲ ਨੇ ਇਹ ਗੱਲ ਵੀ ਆਖੀ ਹੈ ਕਿ ਸੱਜਣ ਕੁਮਾਰ ਉਮਰ ਕੈਦ ਦਾ ਨਹੀਂ ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ, ਪਰੰਤੂ ਨਿਆਂਪਾਲਕਾ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਉਸ ਦੇ ਗੁਨਾਹਾਂ ਨੂੰ ਸਾਬਤ ਕਰ ਦਿੱਤਾ ਹੈ। Sajjan Kumar convicted longowal welcomes decision ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ
Advertisment
Read More: 1984 ਸਿੱਖ ਕਤਲੇਆਮ ਮਾਮਲੇ ‘ਚ ਅਦਾਲਤ ਨੇ ਦੋਵਾਂ ਦੋਸ਼ੀਆਂ ਬਾਰੇ ਸਜ਼ਾ ਦਾ ਫੈਸਲਾ 20 ਨਵੰਬਰ ਤੱਕ ਰਾਖਵਾਂ ਰੱਖਿਆ ਭਾਈ ਲੌਂਗੋਵਾਲ ਨੇ ਆਖਿਆ ਕਿ 34 ਸਾਲ ਬਾਅਦ ਆਇਆ ਇਹ ਫੈਸਲਾ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਕੁਝ ਹੱਦ ਤਕ ਰਾਹਤ ਦੇਣ ਵਾਲਾ ਹੈ ਲੇਕਿਨ ਅਜੇ ਵੀ ਬਹੁਤ ਸਾਰੇ ਦੋਸ਼ੀ ਕਾਨੂੰਨ ਦੀ ਗ੍ਰਿਫਤ ’ਚੋਂ ਬਾਹਰ ਹਨ। ਉਨ੍ਹਾਂ ਜਗਦੀਸ਼ ਟਾਈਟਲਰ ਸਮੇਤ ਸਿੱਖ ਕਤਲੇਆਮ ਦੇ ਹੋਰਨਾਂ ਦੋਸ਼ੀਆਂ ਨੂੰ ਵੀ ਕਰੜੀਆਂ ਸਜ਼ਾਵਾਂ ਦੇਣ ਦੀ ਵਕਾਲਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਨੇ 1984 ਅੰਦਰ ਸਿੱਖਾਂ ਦਾ ਕਤਲੇਆਮ ਕਾਂਗਰਸ ਵੱਲੋਂ ਕੀਤਾ ਗਿਆ ਮਨੁੱਖਤਾ ਮਾਰੂ ਕਾਰਾ ਸੀ, ਜਿਸ ਨੇ ਸਮੁੱਚੇ ਵਿਸ਼ਵ ਨੂੰ ਹਲੂਣ ਕੇ ਰੱਖ ਦਿੱਤਾ। ਉਨ੍ਹਾਂ ਦੁੱਖ ਨਾਲ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਵੱਲੋਂ ਸਿੱਖ ਕਤਲੇਆਮ ਕਰਵਾਉਣ ਤੋਂ ਬਾਅਦ ਇਸ ਦੇ ਦੋਸ਼ੀਆਂ ਨੂੰ ਜਿਥੇ ਲਗਾਤਾਰ ਬਚਾਇਆ ਜਾਂਦਾ ਰਿਹਾ, ਉਥੇ ਹੀ ਸਿੱਖਾਂ ਨੂੰ ਹੋਰ ਚਿੜਾਉਣ ਅਤੇ ਉਨ੍ਹਾਂ ਅੱਲ੍ਹੇ ਜ਼ਖਮਾਂ ਨੂੰ ਕੁਰੇਦਣ ਲਈ ਜਗਦੀਸ਼ ਟਾਈਟਲਰ, ਸੱਜਣ ਕੁਮਾਰ, ਕਮਲ ਨਾਥ ਸਮੇਤ ਹੋਰ ਅਨੇਕਾਂ ਦੋਸ਼ੀਆਂ ਨੂੰ ਉੱਚੇ ਅਹੁਦੇ ਦੇ ਕੇ ਨਿਵਾਜਿਆ ਗਿਆ। Leader Sajjan Kumar convicted longowal welcomes decision ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ Read More :ਕਾਂਗਰਸ ਨੇ ਭੁੱਖ ਹੜਤਾਲ ‘ਤੇ ਭੇਜੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ,ਬਾਅਦ ‘ਚ ਵਾਪਸ ਜਾਣ ਲਈ ਕਿਹਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ ਅਤੇ ਇਸ ਦੇ ਗਵਾਹਾਂ ਨੂੰ ਮਾਲੀ ਮੱਦਦ ਦੇਣ ਦੇ ਨਾਲ ਨਾਲ ਸਾਧਨ ਵੀ ਮੁਹੱਈਆ ਕਰਵਾਏ ਜਾਂਦੇ ਰਹੇ ਹਨ। ਇਸ ਤੋਂ ਇਲਾਵਾ ਸਮੇਂ ਸਮੇਂ ’ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸਾਂ ਦੌਰਾਨ ਸਿੱਖ ਕਤਲੇਆਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਰਹੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਮਿਲਣੀਆਂ ਦੌਰਾਨ ਵੀ ਉਨ੍ਹਾਂ ਨੇ ਇਸ ਮਾਮਲੇ ਨੂੰ ਉਠਾਇਆ ਸੀ ਅਤੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ-ਕਾਲ ਦੌਰਾਨ ਜੋ ਵਧੀਕੀਆਂ ਸਿੱਖ ਕੌਮ ਨਾਲ ਕੀਤੀਆਂ ਉਨ੍ਹਾਂ ਨੂੰ ਸਿੱਖ ਜਗਤ ਕਦੇ ਵੀ ਭੁਲਾ ਨਹੀਂ ਸਕਦਾ ਅਤੇ ਕਾਂਗਰਸ ਵੀ ਇਸ ਸਬੰਧੀ ਸਦਾ ਸਵਾਲਾਂ ਦੇ ਰੂਬਰੂ ਰਹੇਗੀ। —PTC News-
punjabi-news latest-punjabi-news latest-news-in-punjabi sajjan-kumar news-in-punjabi news-from-punjab news-punjabi happening-news-from-punjab top-punjabi-news longowal
Advertisment

Stay updated with the latest news headlines.

Follow us:
Advertisment