Sat, Apr 20, 2024
Whatsapp

ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਕਿਸਾਨਾਂ , ਅਧਿਆਪਕਾਂ ਤੋਂ ਬਾਅਦ ਹੁਣ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ    

Written by  Shanker Badra -- December 04th 2019 05:09 PM -- Updated: December 04th 2019 05:14 PM
ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਕਿਸਾਨਾਂ , ਅਧਿਆਪਕਾਂ ਤੋਂ ਬਾਅਦ ਹੁਣ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ    

ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਕਿਸਾਨਾਂ , ਅਧਿਆਪਕਾਂ ਤੋਂ ਬਾਅਦ ਹੁਣ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ    

ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਕਿਸਾਨਾਂ , ਅਧਿਆਪਕਾਂ ਤੋਂ ਬਾਅਦ ਹੁਣ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ    :ਚੰਡੀਗੜ੍ਹ : ਕੈਪਟਨ ਸਰਕਾਰ ਨੇ ਸੂਬੇ ਦੀ ਹਾਲਤ ਇਨ੍ਹੀ ਤਰਸਯੋਗ ਬਣਾ ਦਿੱਤੀ ਗਈ ਹੈ ਕਿ ਸੂਬੇ ਦੇ ਕਿਸਾਨ ,ਮੁਲਾਜ਼ਮ ,ਨੌਜਵਾਨ , ਅਧਿਆਪਕ ਅਤੇ ਬਿਜਲੀ ਮੁਲਾਜ਼ਮ ਵੀ ਹੁਣ ਸੜਕਾਂ ‘ਤੇ ਨਿਕਲੇ ਹਨ। ਕਾਂਗਰਸ ਸਰਕਾਰ ਨੇ ਵਿਧਾਨ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ , ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ , ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਅੱਜ ਹਾਲਾਤ ਕੁੱਝ ਹੋਰ ਹੀ ਬਿਆਨ ਕਰ ਰਹੇ ਹਨ। [caption id="attachment_366173" align="aligncenter" width="300"]Salaries Not Receipt POWERCOM employees protest In Punjab ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਤਨਖ਼ਾਹਾਂ ਨਾ ਮਿਲਣ 'ਤੇ ਪਾਵਰਕਾਮ ਮੁਲਾਜ਼ਮਾਂ ਵਲੋਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ[/caption] ਇਸ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਟਾਫ਼ ਨੂੰ ਤਨਖਾਹਾਂ ਨਾ ਮਿਲਣ ਦਾ ਮੁੱਦਾ ਅੱਜ ਹੋਰ ਭੱਖ ਗਿਆ ਹੈ। ਜਿਥੇ ਪਹਿਲਾਂ ਪਾਵਰਕੌਮ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਕਾਰਨ ਸੰਘਰਸ਼ ਕਰ ਰਹੇ ਹਨ ਉੱਥੇ ਅੱਜ ਪੰਜਾਬ ਭਰ ਵਿੱਚ ਇਨਜੀਨੀਅਰ ਵੀ ਸੜਕਾਂ ‘ਤੇ ਨਿਕਲ ਆਏ ਹਨ। ਮੁਹਾਲੀ ਵਿੱਚ ਪ੍ਰਦਰਸ਼ਨ ਕਰਦਿਆਂ ਇਨਜੀਨੀਅਰਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦਾ ਸਬਸਿਡੀ ਦੇ ਰੂਪ ਵਿੱਚ 5500 ਕਰੋੜ ਰੁਪਇਆ ਦੱਬਣ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਰੁਕੀਆਂ ਹਨ। [caption id="attachment_366172" align="aligncenter" width="300"]Salaries Not Receipt POWERCOM employees protest In Punjab ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਤਨਖ਼ਾਹਾਂ ਨਾ ਮਿਲਣ 'ਤੇ ਪਾਵਰਕਾਮ ਮੁਲਾਜ਼ਮਾਂ ਵਲੋਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ[/caption] ਇਸ ਦੌਰਾਨਆਪਣੀਆਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਅੱਜ ਤੀਜੇ ਦਿਨ ਸੂਬੇ ਦੀਆਂ ਵੱਖ -ਵੱਖ ਥਾਵਾਂ 'ਤੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਹਨ। ਇਸ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕਰਮਚਾਰੀਆਂ ਨੇ ਸ਼ਾਮੀਂ 5 ਵਜੇ ਤੱਕ ਕੰਮ-ਕਾਜ ਬੰਦ ਰੱਖ ਕੇ ਆਪਣਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਤੀਜੇ ਦਿਨ ਰੋਸ ਰੈਲੀਆਂ ਕਰਨ ਉਪਰੰਤ ਦਫ਼ਤਰਾਂ ਦੇ ਗੇਟ ਅੱਗੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ ਕੀਤੀ ਹੈ। [caption id="attachment_366171" align="aligncenter" width="300"]Salaries Not Receipt POWERCOM employees protest In Punjab ਸੂਬੇ ਦੇ ਲੋਕਾਂ ਦੀ ਹਾਲਤ ਬਣੀ ਤਰਸਯੋਗ , ਤਨਖ਼ਾਹਾਂ ਨਾ ਮਿਲਣ 'ਤੇ ਪਾਵਰਕਾਮ ਮੁਲਾਜ਼ਮਾਂ ਵਲੋਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ[/caption] ਇਸ ਸਮੇਂ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਚਿਤਾਵਨੀ ਭਰੇ ਸ਼ਬਦਾਂ 'ਚ ਕਿਹਾ ਕਿ ਰੋਕੀਆਂ ਗਈਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ ਨਹੀਂ ਤਾਂ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ' ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਤਾਂ ਮੁਲਾਜ਼ਮਾਂ ਦਾ ਰੋਸ ਕੱਲ੍ਹ ਤੋਂ ਸ਼ਹਿਰ ਦੀਆਂ ਸੜਕਾਂ 'ਤੇ ਮਾਰਚ ਦੇ ਰੂਪ 'ਚ ਨਜ਼ਰ ਆਵੇਗਾ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ ਅਤੇ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। -PTCNews


Top News view more...

Latest News view more...