Tue, Dec 23, 2025
Whatsapp

ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Reported by:  PTC News Desk  Edited by:  Jashan A -- May 13th 2019 04:36 PM -- Updated: May 13th 2019 07:44 PM
ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਸਮਾਣਾ: ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਦੇ ਖੇਤਰ ‘ਚ ਧਰੂ ਤਾਰੇ ਵਾਂਗ ਚਮਕ ਰਿਹਾ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਿਮਾਗ਼ ਦੀ ਨਾੜੀ ਫਟ ਜਾਣ ਕਾਰਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। [caption id="attachment_294808" align="aligncenter" width="300"]bittu ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ[/caption] ਹੋਰ ਪੜ੍ਹੋ:ਜੰਮੂ-ਕਸ਼ਮੀਰ : ਮਿੰਨੀ ਬੱਸ ਹੋਈ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ, 11 ਜ਼ਖਮੀ ਪਰ ਬੀਤੇ ਦਿਨ ਉਹ ਇਹ ਜੰਗ ਹਾਰ ਗਿਆ ਅਤੇ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਕਹਿ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਕਬੱਡੀ ਜਗਤ 'ਚ ਸੋਗ ਦੀ ਲਹਿਰ ਦੌੜ ਗਈ। [caption id="attachment_294809" align="aligncenter" width="300"]bittu ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ[/caption] ਬਿੱਟੂ ਦੁਗਾਲ ਦੁਨੀਆ ਦਾ ਖੂੰਖਾਰ ਜਾਫੀਆਂ ਵਿੱਚੋਂ ਇੱਕ ਸੀ, ਜਿਸ ਨੂੰ ਅੱਜ ਪਿੰਡ ਵਾਸੀਆਂ ਅਤੇ ਉਸ ਨੂੰ ਚਾਹੁਣ ਵਾਲਿਆਂ ਨੇ ਉਸ ਦੇ ਜੱਦੀ ਪਿੰਡ 'ਚ ਅੰਤਿਮ ਵਿਦਾਈ ਦਿੱਤੀ। ਬਿੱਟੂ ਦਾ ਅਸਲ ਨਾਂ ਨਰਿੰਦਰ ਸਿੰਘ ਸੀ ਪਰ ਕਬੱਡੀ ਖਿਡਾਰੀ ਵਜੋਂ ‘ਬਿੱਟੂ ਦੁਗਾਲ’ ਦੇ ਨਾਂ ਨਾਲ ਜਾਣੇ ਜਾਂਦੇ ਸਨ। ਹੋਰ ਪੜ੍ਹੋ:ਪੇਕਿਆਂ ਤੋਂ 2000 ਰੁਪਏ ਲਿਆਉਣ ਦਾ ‘ਹੁਕਮ’ ਠੁਕਰਾਉਣ ‘ਤੇ ਪਤੀ ਨੇ ਦਿੱਤੀ ਅਜਿਹੀ ਦਿਲ ਦਹਿਲਾਉਣ ਵਾਲੀ ਸਜ਼ਾ!! [caption id="attachment_294810" align="aligncenter" width="300"]bittu ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ[/caption] ਦੱਸ ਦੇਈਏ ਕਿ 16 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਜਦੋਂ ਬਿੱਟੂ ਆਪਣੇ ਘਰ ‘ਚ ਸੀ ਤਾਂ ਅਚਾਨਕ ਉਸ ਨੂੰ ਸਿਰ ‘ਚ ਦਰਦ ਮਹਿਸੂਸ ਹੋਇਆ ਤਾਂ ਉਹ ਇਕ ਦਮ ਬੇਹੋਸ਼ ਹੋ ਗਏ ਤੇ ਜਦੋਂ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਦੇ ਦਿਮਾਗ਼ ਦੀ ਨਾੜੀ ਫਟੀ ਹੋਣ ਸਬੰਧੀ ਜਾਣਕਾਰੀ ਦਿੱਤੀ ਤੇ ਲਗਾਤਾਰ ਕਈ ਘੰਟੇ ਇਲਾਜ ਕੀਤਾ ਪਰ ਸੁਧਾਰ ਨਾ ਹੁੰਦਿਆਂ ਦੇਖ ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਵੱਲੋਂ ਲਗਾਤਾਰ ਉਸ ਦਾ ਇਲਾਜ਼ ਕੀਤਾ ਜਾ ਰਿਹਾ ਸੀ ਪਰ ਹਾਲਤ ਚਿੰਤਾਜਨਕ ਬਣੀ ਰਹੀ। -PTC News


Top News view more...

Latest News view more...

PTC NETWORK
PTC NETWORK