ਹਾਦਸੇ/ਜੁਰਮ

ਦਰਦਨਾਕ ਸੜਕ ਹਾਦਸੇ ਦੌਰਾਨ ਵਕੀਲ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ

By Jashan A -- October 29, 2019 5:44 pm

ਦਰਦਨਾਕ ਸੜਕ ਹਾਦਸੇ ਦੌਰਾਨ ਵਕੀਲ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ,ਸਮਾਣਾ: ਪੰਜਾਬ 'ਚ ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸਮਾਣਾ 'ਚ ਵਾਪਰਿਆ ਹੈ, ਜਿਥੇ ਅਣਪਛਾਤੇ ਵਾਹਨ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ।

Road Accidentਜਿਸ ਕਾਰਨ ਕਾਰ ਚਾਲਕ ਵਕੀਲ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘਵਜੋਂ ਹੋਈ ਹੈ ਜੋ ਸਮਾਣਾ ਅਤੇ ਪਟਿਆਲਾ ਦੀਆਂ ਅਦਾਲਤਾਂ ਵਿਚ ਵਕਾਲਤ ਕਰਦਾ ਸੀ।

ਹੋਰ ਪੜ੍ਹੋ: ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ

Road Accidentਸੋਮਵਾਰ ਰਾਤ ਇਕ ਸਮਾਗਮ ਤੋਂ ਬਾਅਦ ਆਪਣੀ ਕਾਰ ਰਾਹੀਂ ਪਟਿਆਲਾ ਜਾ ਰਿਹਾ ਸੀ ਕਿ ਆਦਰਸ਼ ਪੈਲੇਸ ਨੇੜੇ ਅਣਪਛਾਤੇ ਵਾਹਨ ਨੇ ਕਾਰ ਨੂੰ ਟਕੱਰ ਮਾਰ ਦਿੱਤੀ।

-PTC News

  • Share