ਮੁੱਖ ਖਬਰਾਂ

ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ

By Jashan A -- November 05, 2019 7:57 am

ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ,ਸਮਾਣਾ: ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਇਸ ਦਾ ਦੂਜਾ ਕਾਰਨ ਪਰਾਲੀ ਦਾ ਧੂਆਂ ਵੀ ਹੈ।

Road Accidentਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸਮਾਣਾ 'ਚ ਵਾਪਰਿਆ ਹੈ। ਜਿਥੇ ਸੜਕ ਹਾਦਸੇ 'ਚ 1 ਮਹਿਲਾ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਪੰਜਾਬ 'ਚ ਪਰਾਲੀ ਸਾੜਨ ਦਾ ਮੁੱਦਾ ਹੋਰ ਗਰਮਾਇਆ ,ਕਿਸਾਨਾਂ ਦੇ ਹੱਕ 'ਚ ਡਟਿਆ ਸ਼੍ਰੋਮਣੀ ਅਕਾਲੀ ਦਲ

Road Accidentਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪਰਾਲੀ ਦੇ ਧੂੰਏ ਕਾਰਨ ਵਾਪਰਿਆ ਤੇ ਮੋਟਰਸਾਈਕਲ ਅਤੇ ਰੇਹੜੀ ਵਿਚਕਾਰ ਭਿਆਨਕ ਟੱਕਰ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share