Tue, Apr 16, 2024
Whatsapp

ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ

Written by  Jashan A -- February 22nd 2019 06:08 PM
ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ

ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ

ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ,ਸਮਾਣਾ: ਵੱਖ-ਵੱਖ ਜਥੇਬੰਦੀਆਂ ਤੇ ਅਧਾਰਿਤ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਤਹਿਸੀਲ ਦੇ ਅਧਿਆਪਕ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਟੀਮਾਂ ਦਾ ਵਿਰੋਧ ਕੀਤਾ ਗਿਆ ਅਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਥਾਨਕ ਪ੍ਰਸਾਸ਼ਨ ਰਾਹੀਂ ਮੁੱਖ ਮੰਤਰੀ ਦੇ ਨਾਮ ਚੇਤਾਵਨੀ ਪੱਤਰ ਸੌੰਪਿਆ ਗਿਆ। [caption id="attachment_260249" align="aligncenter" width="300"]teacher ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ[/caption] ਸਥਾਨਕ ਸਤੀ ਮੰਦਰ ਪਾਰਕ ਵਿਖੇ ਅਧਿਆਪਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਜਸਵਿੰਦਰ ਸਿੰਘ, ਅਤਿੰਦਰਪਾਲ ਘੱਗਾ, ਹਰਵਿੰਦਰਪਾਲ ਸਿੰਘ, ਰਜਿੰਦਰ ਸਮਾਣਾ, ਇੰਦਰਵੀਰ ਸਿੰਘ, ਭਰਭੂਰ ਸਿੰਘ, ਕਰਨਵੀਰ ਬੰਮਣਾ, ਹਨੀ ਗਰਗ ਨੇ ਆਖਿਆ ਕਿ ਪੰਜਾਬ ਸਰਕਾਰ 5178 ਅਧਿਆਪਕਾਂ ਨੂੰ ਰੈਗੂਲਰ ਕਰਨ, 8886 ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਮਸਲਾ ਹੱਲ ਕਰਨ, ਵਲੰਟੀਅਰਾਂ ਅਤੇ ਸਿੱਖਿਆ ਪ੍ਰੋਵਾਈਡਰਾਂ ਨੂੰ ਰੈਗਲਰ ਕਰਨ, [caption id="attachment_260250" align="aligncenter" width="300"]teacher ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ[/caption] ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ, ਅਧਿਆਪਕਾਂ ਦੀਆਂ ਕੀਤੀਆਂ ਜਬਰੀ ਬਦਲੀਆਂ ਅਤੇ ਟਰਮੀਨੇਸ਼ਨਾਂ ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਬੱਚਿਆਂ ਨੂੰ ਸਮੇੰ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣ ਦੀ ਬਜਾਏ ਤਾਨਾਸ਼ਾਹ ਤਰੀਕੇ ਨਾਲ ਅਧਿਆਪਕਾਂ ਦੀ ਆਵਾਜ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। [caption id="attachment_260251" align="aligncenter" width="300"]teacher ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ[/caption] ਅਧਿਆਪਕ ਆਗੂਆਂ ਨੇ ਆਖਿਆ ਕੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਹਾਲਾਤ ਖਰਾਬ ਕਰਨ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਆਪਣੇ ਤਾਨਾਸ਼ਾਹੀ ਫੂਰਮਾਨ ਲਾਗੂ ਕਰਨ ਲਈ ਖੁੱਲ੍ਹੀ ਛੁੱਟੀ ਦੇ ਰੱਖੀ ਜਿਸ ਕਾਰਨ ਪੰਜਾਬ ਦੇ ਸਕੂਲਾਂ ਦਾ ਵਿਦਿਅਕ ਮਾਹੌਲ ਤਹਿਸ ਨਹਿਸ ਹੋ ਰਿਹਾ ਹੈ। ਸਿੱਖਿਆ ਸਕੱਤਰ ਵੱਲੋਂ ਸ਼ੁਰੂ ਕੀਤੇ ਗਏ "ਪੜੋ ਪੰਜਾਬ, ਪੜਾਓ ਪੰਜਾਬ" ਪ੍ਰੋਜੈਕਟ ਤਹਿਤ ਪੰਜਾਬ ਦੇ ਹਜ਼ਾਰਾਂ ਅਧਿਆਪਕ ਸਕੂਲਾਂ ਵਿੱਚੋਂ ਚੁੱਕ ਕੇ ਫੀਲਡ ਵਿੱਚ ਲਗਾ ਦਿੱਤੇ ਗਏ ਹਨ। [caption id="attachment_260252" align="aligncenter" width="300"]teacher ਸਮਾਣਾ: ਬਜਾਰਾਂ 'ਚ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ, ਦੇਖੋ ਤਸਵੀਰਾਂ[/caption] ਇਸ ਮੌਕੇ ਹਾਜਰ ਅਧਿਆਪਕਾਂ ਨੇ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਵਿੱਚ ਪੁਲਿਸ ਭੇਜ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਚ ਦਹਿਸ਼ਤ ਪਾਉਣ ਅਤੇ ਮੁਕਤਸਰ ਦੇ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕ ਆਗੂ ਹੈਰੀ ਬਠਲਾ ਨੂੰ ਥੱਪੜ ਮਾਰੇ ਜਾਣ ਵਿਰੁੱਧ ਨਿਖੇਧੀ ਮਤਾ ਵੀ ਪਾਸ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਕੁਮਾਰ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਪਿੰਦਰ ਸਿੰਘ, ਕਮਲ ਨੈਣ, ਸਤਪਾਲ ਸਮਾਣਵੀ, ਦਵਿੰਦਰਪਾਲ ਸਿੰਘ, ਨਵਦੀਪ ਸਮਾਣਾ, ਸ਼ਿਵ ਕੁਮਾਰ, ਮਿੱਠੂ ਖਾਨ, ਕਰਮਜੀਤ ਕੌਰ, ਪਾਲ ਕੌਰ, ਮਨਦੀਪ ਕੌਰ ਸਿੱਧੂ, ਹਰਵੀਰ ਕੌਰ ਆਦਿ ਵੀ ਹਾਜਰ ਸਨ। -PTC News


Top News view more...

Latest News view more...