ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਇੱਕ ਹੋਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼

ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਇੱਕ ਹੋਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼

ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਇੱਕ ਹੋਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼:ਮੁੰਬਈ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ,ਇਸ ਦੌਰਾਨ ਮੁੰਬਈ ‘ਚ ਇੱਕ ਹੋਰ ਟੀਵੀ ਅਦਾਕਾਰ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾਂਦਾ ਹੈ ਕਿ ਟੀ.ਵੀ. ਅਦਾਕਾਰ ਸਮੀਰ ਸ਼ਰਮਾ ਨੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਟੀ.ਵੀ. ਅਤੇ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਇੱਕ ਹੋਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼

ਮਿਲੀ ਜਾਣਕਾਰੀ ਅਨੁਸਾਰ 44 ਸਾਲ ਦੇ ਸਮੀਰ ਸ਼ਰਮਾ ਨੇ ਬੁੱਧਵਾਰ ਰਾਤ ਨੂੰ ਮਲਾਡ ਪੱਛਮ ਸਥਿਤ ਨੇਹਾ ਸੀ. ਐੱਚ. ਐੱਸ. ਬਿਲਡਿੰਗ ‘ਚ ਆਪਣੇ ਘਰ ‘ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਘਰ ਵਿੱਚ ਪੱਖੇ ਨਾਲ ਲਟਕਦੀ ਮਿਲੀ ਹੈ।

ਦੱਸਣਯੋਗ ਹੈ ਕਿ ਮਲਾਡ ਪੁਲਿਸ ਦੇ ਅਨੁਸਾਰ ਸਮੀਰ ਨੇ ਇਸ ਸਾਲ ਫਰਵਰੀ ਵਿਚ ਅਪਾਰਟਮੈਂਟ ਕਿਰਾਏ ‘ਤੇ ਲਿਆ ਸੀ। ਰਾਤ ਦੀ ਡਿਉਟੀ ਦੌਰਾਨ ਚੌਕੀਦਾਰ ਨੇ ਸਮੀਰ ਸ਼ਰਮਾ ਦੀ ਲਾਸ਼ ਲਟਕਦੀ ਵੇਖੀ ਤੇ ਪੁਲਿਸ ਨੂੰ ਸੂਚਿਤ ਕੀਤਾ ਹੈ।  ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਇੱਕ ਹੋਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼

ਦੱਸ ਦੇਈਏ ਕਿ ਸਮੀਰ ਸ਼ਰਮਾ ਨੇ ਸੀਰੀਅਲ ‘ਯੇ ਰਿਸ਼ਤੇ ਹੈ ਪਿਆਰ ਕੇ’, ‘ਕਿਉਂਕਿ ਸਾਸ ਭੀ ਕਭੀ ਬਹੁ ਥੀ’, ‘ਕਹਾਨੀ ਘਰ-ਘਰ ਕੀ’ ਵਰਗੇ ਸੀਰੀਅਲਸ ‘ਚ ਕੰਮ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਉਸ ਨੇ ਦੋ ਦਿਨ ਪਹਿਲਾਂ ਖੁਦਕੁਸ਼ੀ ਕੀਤੀ ਸੀ। ਹਾਲਾਂਕਿ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ।
-PTCNews