Advertisment

ਸਮਰਾਲਾ: ਪੁਲਿਸ ਨੇ 200 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਦਬੋਚਿਆ

author-image
Jashan A
Updated On
New Update
ਸਮਰਾਲਾ: ਪੁਲਿਸ ਨੇ 200 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਦਬੋਚਿਆ
Advertisment
ਸਮਰਾਲਾ: ਪੁਲਿਸ ਨੇ 200 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਦਬੋਚਿਆ,ਸਮਰਾਲਾ: ਸਮਰਾਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਇੱਕ ਵਿਅਕਤੀ ਨੂੰ ਰਾਜਸਥਾਨ ਅਤੇ ਚੰਡੀਗੜ੍ਹ ਦੀਆਂ 200 ਪੇਟੀਆਂ ਨਜਾਇਜ਼ ਸ਼ਰਾਬ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਇਹ ਸ਼ਰਾਬ ਬੋਦਲੀ ਨਾਕੇ ਦੌਰਾਨ ਫੜੀ ਹੈ। ਸਬ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਏ.ਐਸ.ਆਈ. ਹਰਜਿੰਦਰ ਸਿੰਘ ਭੈਣੀ ਅਤੇ ਹੌਲਦਾਰ ਬਲਜਿੰਦਰ ਸਿੰਘ ਗਿੱਲ ਦੀ ਪੁਲਿਸ ਪਾਰਟੀ ਵੱਲੋਂ ਸੂਆ ਪੁਲੀ ਬੌਂਦਲੀ ਵਿਖੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਅਸ਼ੋਕਾ ਕੈਂਟਰ ਗੱਡੀ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਰੁਕਣ ਦੀ ਬਿਜਾਏ ਗੱਡੀ ਨੂੰ ਭਜਾਉਣ ਲੱਗਾ। ਹੋਰ ਪੜ੍ਹੋ: ਮੋਹਾਲੀ: ਐਲੀ ਮਾਂਗਟ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਜਿਸ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ 75 ਪੇਟੀਆਂ ਰਾਜਧਾਨੀ ਵਿਸਕੀ ਅਤੇ 125 ਪੇਟੀਆਂ ਕ੍ਰੇਜ਼ੀ ਰੋਮੀਓ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਤੇਜਿੰਦਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ। ਪੁਲਿਸ ਨੇ ਦੋਸ਼ੀ ਦੇ ਵਿਰੁੱਧ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News-
punjab-news punjabi-news samrala-news illegal-liquor
Advertisment

Stay updated with the latest news headlines.

Follow us:
Advertisment