ਮੁੱਖ ਖਬਰਾਂ

ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 11 ਫਰਵਰੀ ਨੂੰ ਜਗਰਾਉਂ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂ ਰੈਲੀ   

By Shanker Badra -- February 09, 2021 10:02 pm -- Updated:Feb 15, 2021

ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਜਿੱਥੇ ਹਰਿਆਣਾ ’ਚ ਵੱਡੇ ਪੱਧਰ ’ਤੇ ਮਹਾਂਪੰਚਾਇਤਾਂ ਦਾ ਦੌਰ ਚੱਲ ਰਿਹਾ ਹੈ ,ਓਥੇ ਹੀ ਹੁਣ ਪੰਜਾਬ ਵਿਚ ਪਹਿਲੀ ਵਾਰ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ’ਚ ਵੱਡੀ ਗਿਣਤੀ ’ਚ ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ।

ਪੜ੍ਹੋ ਹੋਰ ਖ਼ਬਰਾਂ : ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ

Samyukt Kisan Morcha kisan "Mahapanchayat" to be held on February 11 at Jagraon ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 11 ਫਰਵਰੀ ਨੂੰ ਜਗਰਾਉਂ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂ ਰੈਲੀ

ਖੇਤੀ ਸਬੰਧੀ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ 11 ਫਰਵਰੀ ਨੂੰ ਅਨਾਜ ਮੰਡੀ ਜਗਰਾਓਂ 'ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਮਹਾਂਪੰਚਾਇਤ ਰੱਖੀ ਗਈ ਹੈ।ਇਸ ਸਬੰਧੀ ਹੋਈ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 'ਚ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਮਹਾਂਪੰਚਾਇਤ ਦੀ ਸਫਲਤਾ ਲਈ ਪ੍ਰਚਾਰ ਜਾਰੀ ਹੈ।

Samyukt Kisan Morcha kisan "Mahapanchayat" to be held on February 11 at Jagraon ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 11 ਫਰਵਰੀ ਨੂੰ ਜਗਰਾਉਂ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂ ਰੈਲੀ

ਉਨ੍ਹਾਂ ਕਿਹਾ ਕਿ ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਨਿਰਭੈ ਸਿੰਘ ਢੁੱਡੀਕੇ, ਡੱਲੇਵਾਲ, ਡਾ. ਦਰਸ਼ਨ ਪਾਲ, ਬੂਟਾ ਸਿੰਘ ਬੂਰਜਗਿੱਲ, ਮਨਜੀਤ ਸਿੰਘ ਧਨੇਰ ਆਦਿ ਆਗੂ ਪੁੱਜ ਰਹੇ ਹਨ। ਉਨ੍ਹਾਂ ਸਮੂਹ ਕਿਸਾਨ-ਮਜ਼ਦੂਰ ਸੰਘਰਸ਼ ਦੇ ਹਿਤੈਸ਼ੀਆਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ ਹੈ।

Samyukt Kisan Morcha kisan "Mahapanchayat" to be held on February 11 at Jagraon ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 11 ਫਰਵਰੀ ਨੂੰ ਜਗਰਾਉਂ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂ ਰੈਲੀ

ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ 'ਚ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨੇ ਕੀਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਐਮ.ਐਸ.ਪੀ. ਦੀ ਗਾਰੰਟੀ ਨਹੀਂ ਦਿੱਤੀ ਜਾਂਦੀ। ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ, ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ਅਤੇ ਵਕੀਲ ਇਸ ਕੰਮ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
-PTCNews