ਮੁੱਖ ਖਬਰਾਂ

ਸਿੰਘੂ ਬਾਰਡਰ 'ਤੇ ਮੀਟਿੰਗ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਦੱਸੀ ਅਗਲੀ ਰਣਨੀਤੀ

By Riya Bawa -- November 21, 2021 2:11 pm -- Updated:Feb 15, 2021

Samyukt Kisan Morcha: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਅੱਜ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ 'ਤੇ ਚਰਚਾ ਹੋਈ ਹੈ।

Farmers Protest Latest update today Important meeting of Sanyukt Kisan Morcha । Farmers Protest: क्या है किसानों की आगे की रणनीति? संयुक्त किसान मोर्चा की अहम बैठक आज | Hindi News, देश

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜੋ ਪ੍ਰਦਰਸ਼ਨ ਪਹਿਲਾਂ ਹੀ ਤੈਅ ਸਨ, ਉਹ ਜਾਰੀ ਰਹਿਣਗੇ। ਕਿਸਾਨਾਂ ਵੱਲੋਂ 22 ਨਵੰਬਰ ਨੂੰ ਲਖਨਊ ਵਿੱਚ ਕਿਸਾਨ ਪੰਚਾਇਤ ਕੀਤੀ ਜਾਵੇਗੀ। ਇਸੇ ਤਰ੍ਹਾਂ ਦਿੱਲੀ ਦੀਆਂ ਹੱਦਾਂ ਉੱਪਰ 26 ਤੇ 29 ਨਵੰਬਰ ਦਾ ਪ੍ਰੋਗਰਾਮ ਉਵੇਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 27 ਨਵੰਬਰ ਨੂੰ ਹੋਏਗੀ ਜਿਸ ਵਿਚ 29 ਨਵੰਬਰ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਜਾਵੇਗੀ।

Samyukta Kisan Morcha writes to PM Modi, seeks resumption of talks

ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਿਆ ਜਾਵੇਗਾ ਜਿਸ 'ਚ ਬਾਕੀ ਮੰਗਾਂ ਬਾਰੇ ਗੱਲ ਕਰਨ ਲਈ ਕਿਹਾ ਜਾਏਗਾ।

ਉਨ੍ਹਾਂ ਕਿਹਾ ਕਿ ਪਰਾਲੀ ਦੇ ਮੁੱਦੇ, ਲਖੀਮਪੁਰ ਖੇੜੀ ਕਾਂਡ ਤੇ ਕਿਸਾਨਾਂ ਖ਼ਿਲਾਫ਼ ਕੇਸਾਂ ਨੂੰ ਰੱਦ ਕਰਨ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਨੂੰ ਖੇਤੀ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ।

Farmers' protest: Samyukta Kisan Morcha takes moral responsibility for the chaos during the Republic Day tractor rally - Telegraph India

-PTC News

  • Share