Thu, Jul 17, 2025
Whatsapp

ਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਦਰਜਨ ਦੇ ਕਰੀਬ ਜਥੇਬੰਦੀਆਂ ਨੇ ਲੋਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

Reported by:  PTC News Desk  Edited by:  Riya Bawa -- December 25th 2021 04:05 PM -- Updated: December 25th 2021 04:17 PM
ਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਦਰਜਨ ਦੇ ਕਰੀਬ ਜਥੇਬੰਦੀਆਂ ਨੇ ਲੋਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਦਰਜਨ ਦੇ ਕਰੀਬ ਜਥੇਬੰਦੀਆਂ ਨੇ ਲੋਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕੁੱਦਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ। ਮਿਲੀ ਜਾਣਕਾਰੀ ਮੁਤਾਬਕ 32 ਕਿਸਾਨ ਜਥੇਬੰਦੀਆਂ 'ਚੋਂ 11 ਜਥੇਬੰਦੀਆਂ ਨੇ ਦੂਰੀ ਬਣਾ ਲਈ ਹੈ। ਜਿਸ ਦੌਰਾਨ 15 ਜਨਵਰੀ ਨੂੰ ਵੱਖ ਹੋਈਆਂ 11 ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ । ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਹੋਰ ਪੜ੍ਹੋ: ਲੁਧਿਆਣਾ ਬੰਬ ਧਮਾਕਾ: ਪੁਲਿਸ ਨੇ ਮਹਿਲਾ ਕਾਂਸਟੇਬਲ ਨੂੰ ਲਿਆ ਹਿਰਾਸਤ 'ਚ, ਗਗਨਦੀਪ ਦੀ ਦੱਸੀ ਜਾ ਰਹੀ ਹੈ ਦੋਸਤ ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾ ਵਿੱਚ ਸਾਂਝੇ ਤੌਰ 'ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ। ਅਜਿਹਾ ਕਰਨ 'ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ । ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈੰਡ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਦੀ ਜਥੇਬੰਦੀ (ਏਕਤਾ ਉਗਰਾਹਾਂ ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਸਰਵਨ ਪੰਧੇਰ ਮਾਝਾ ਦੀ ਵੱਡੀ ਜਥੇਬੰਦੀ)ਜੋ ਪੰਜਾਬ ਦੀਆਂ 32 ਦਾ ਹਿੱਸਾ ਨਹੀਂ ਸਨ। ਉਹਨਾ ਨੇ ਵੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ ਤੇ ਚੋਣਾਂ ਲੜਨ ਵਾਲੇ ਕਿਸਾਨ ਆਗੂਆਂ ਅਤੇ ਉਹਨਾ ਦੀਆਂ ਜਥੇਬੰਦੀਆਂ ਨੂੰ ਸੰਯੁਕਤ ਕਿਸਾਨ ਮੋਰਚਾ ਚੋ ਬਾਹਰ ਕਰਨ ਦੀ ਮੰਗ ਕੀਤੀ ਹੈ। -PTC News


Top News view more...

Latest News view more...

PTC NETWORK
PTC NETWORK