SKM ਨੇ ਲਖੀਮਪੁਰ ਖੀਰੀ ਦਾ ਕੀਤਾ ਦੌਰਾ, ਪੀੜਤ ਪਰਿਵਾਰਾਂ ਨਾਲ ਮੁਲਾਕਾਤ, ਪ੍ਰਸ਼ਾਸਨ ਅੱਗੇ ਰੱਖੀਆਂ ਆਪਣੀਆਂ ਮੰਗਾਂ
ਨਵੀਂ ਦਿੱਲੀ: ਲਖੀਮਪੁਰ ਖੇੜੀ ਦੀ ਘਟਨਾ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਅਤੇ ਦੇਸ਼ ਭਰ ਵਿਚੋਂ ਆਏ ਕਿਸਾਨ ਆਗੂਆਂ ਦੀ ਯੂਪੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮੰਗਿਆ ਹੈ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨੂੰ ਮਿਲੇ ਅਤੇ ਪਰਿਵਾਰਾਂ ਨੂੰ ਕਿਹੜੀਆਂ ਸਮੱਸਿਆਵਾਂ ਹਨ ਉਨ੍ਹਾਂ ਤੋਂ ਜਾਣੂ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।
ਕਿਸਾਨ ਆਗੂ ਦਾ ਕਹਿਣਾ ਹੈ ਕਿ ਅਜੇ ਮਿਸ਼ਰਾ ਤੇ ਜਿਹੜਾ ਮੁਕਦਮਾ ਬਣਾਇਆ ਹੈ ਪਰ ਜਿਹੜੀ ਕਾਰਵਾਈ ਹੋਣੀ ਚਾਹੀਦੀ ਸੀ ਉਹ ਕਾਰਵਾਈ ਨਹੀਂ ਕੀਤੀ ਗਈ। ਸੁਪਰੀਮ ਕੋਰਟ ਦੀ ਸਿੱਟ ਦੀ ਟੀਮ ਨੇ ਜਾਂਚ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਉਦੇਸ਼ ਹੈ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਹਟਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਸ਼ਰਤਾਂ ਨਾ ਮੰਨੀਆਂ ਤਾਂ ਅੰਦੋਲਨ ਕਰਾਂਗੇ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਵਾਲੀ ਸ਼ਰਤ ਡੀਸੀ ਨੇ ਮੰਨੀ ਹੋਈ ਹੈ ਅਤੇ ਗਵਾਹਾਂ ਨੂੰ ਸੁਰੱਖਿਆ ਦੇਣ ਲਈ ਵੀ ਪ੍ਰਸ਼ਾਸਨ ਨੇ ਹਾਂ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੱਡੀ ਵਿਅਕਤੀ ਉੱਚੇ ਚੜਾਉਣੀ ਗਲਤ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੇਕਸੂਰ ਕਿਸਾਨਾਂ ਉੱਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਨੇ ਚਾਹੀਦੇ ਹਨ।
ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨੂੰ ਰੈਗੂਲਰ ਨੌਕਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਵਾਹਾਂ ਦੀ ਸੁਰੱਖਿਆ ਸਰਕਾਰ ਨੂੰ ਕਰਨੀ ਚਾਹੀਦੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਯੂਪੀ ਦੇ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੇੜੀ ਦੇ ਪੀੜਤ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
ਡੱਲੇਵਾਲ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਨਾਲ ਗੱਲ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਡੱਲੇਵਾਲ ਦਾ ਕਹਿਣਾ ਹੈ ਕਿ ਮਈ ਦੇ ਦੂਜੇ ਹਫਤੇ ਵਿੱਚ ਰਾਸ਼ਟਰੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਰੱਖੀ ਜਾਵੇਗੀ।
ਇਹ ਵੀ ਪੜ੍ਹੋ:ਮਨੀ ਐਕਸਚੇਂਜ ਦੁਕਾਨ 'ਤੇ ਲੁੱਟ ਦੀ ਕੋਸ਼ਿਸ਼, ਲੁਟੇਰੇ ਮੌਕੇ 'ਤੇ ਕੀਤੇ ਕਾਬੂ, ਵੀਡੀਓ ਵਾਇਰਲ
-PTC News