Wed, Apr 24, 2024
Whatsapp

ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ

Written by  Baljit Singh -- July 14th 2021 06:42 PM -- Updated: July 14th 2021 06:43 PM
ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ

ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਸਸਪੈਂਡ ਕਰਨ ਦੀ ਖਬਰ ਮਿਲੀ ਹੈ। ਉਨ੍ਹਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੀ ਇਹ ਕਾਰਵਾਈ ਉਨ੍ਹਾਂ ਦੇ ਚੋਣਾਂ ਵਾਲੇ ਬਿਆਨ ਤੋਂ ਬਾਅਦ ਕੀਤੀ ਗਈ ਹੈ। ਪੜੋ ਹੋਰ ਖਬਰਾਂ: ਸੰਸਦ ਭਵਨ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਹੋਵੇਗਾ ਪ੍ਰਦਰਸ਼ਨ: ਰਾਕੇਸ਼ ਟਿਕੈਤ ਜਾਣਕਾਰੀ ਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚਾ ਨੇ ਇੱਕ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ। ਹਾਲ ਹੀ ਵਿਚ ਕਿਸਾਨਾਂ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੁਹਰਾਇਆ ਸੀ ਕਿ ਨੀਤੀ ਨਿਰਮਾਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਕਿਸਾਨਾਂ ਨੂੰ ਰਾਜਨੀਤੀ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਇਥੋਂ ਤੱਕ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਅਤੇ ਰਾਜ ਵਿਚ ਸਰਕਾਰ ਬਣਾਉਣ ਲਈ ਕਿਹਾ ਸੀ। ਹਾਲਾਂਕਿ ਫਾਰਮ ਬਾਡੀ ਦੇ ਦੂਜੇ ਨੇਤਾਵਾਂ ਨੇ ਪਹਿਲਾਂ ਹੀ ਇਸ ਵਿਚਾਰ ਨੂੰ ਖਾਰਿਜ ਕਰ ਦਿੱਤਾ ਸੀ। ਪੜੋ ਹੋਰ ਖਬਰਾਂ: ਬਿਜਲੀ ਸਪਲਾਈ ਤੋਂ ਬੇਹਾਲ ਹੋਇਆ ਪਾਕਿ ਦਾ ਇਹ ਸੂਬਾ, ਲੋਕ ਕਰ ਰਹੇ ਪ੍ਰਦਰਸ਼ਨ ਗੁਰਨਾਮ ਸਿੰਘ ਚੜੂਨੀ ਨੂੰ ਮੁਅੱਤਲ ਕਰਨ ਤੋਂ ਇਲਾਵਾ, ਐੱਸਕੇਐੱਮ ਨੇ ਸਿੱਖ ਫਾਰ ਜਸਟਿਸ ਦਾ ਸਮਰਥਨ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਐੱਸਐੱਫਜੇ ਦੇ ਇਕ ਵੀ ਵਰਕਰ ਨੂੰ ਸੰਸਦ ਦੇ ਸਾਹਮਣੇ 22 ਜੁਲਾਈ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਪੜੋ ਹੋਰ ਖਬਰਾਂ: ਨੌਜਵਾਨਾਂ ਲਈ ਖੁਸ਼ਖਬਰੀ! ਇਨਫੋਸਿਸ ਵਿੱਤੀ ਸਾਲ 2021-22 ‘ਚ ਕਰੇਗਾ 35,000 ਨਿਯੁਕਤੀਆਂ ਜ਼ਿਕਰਯੋਗ ਹੈ ਕਿ ਸਿੱਖਸ ਫਾਰ ਜਸਟਿਸ ਨੇ ਕਿਹਾ ਸੀ ਕਿ ਉਹ ਸੰਸਦ ਦੀ ਘੇਰਾਬੰਦੀ ਦੌਰਾਨ ਕਿਸਾਨਾਂ ਦੇ ਕਾਫਲੇ ਦੇ ਨਾਲ ਜਾਵੇਗਾ। ਇਸ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ 26 ਜਨਵਰੀ ਦੀ ਤਰ੍ਹਾਂ ਹੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਬਦਨਾਮ ਕਰਨ ਦੀ ਸਾਜਿਸ਼ ਸੀ। -PTC News


Top News view more...

Latest News view more...