Fri, Dec 19, 2025
Whatsapp

ਸੰਦੀਪ ਨੰਗਲ ਅੰਬੀਆ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸ਼ੂਟਰ ਵਿਕਾਸ ਮਹਲੇ ਗ੍ਰਿਫ਼ਤਾਰ

Reported by:  PTC News Desk  Edited by:  Pardeep Singh -- June 05th 2022 01:13 PM
ਸੰਦੀਪ ਨੰਗਲ ਅੰਬੀਆ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ,  ਸ਼ੂਟਰ ਵਿਕਾਸ ਮਹਲੇ ਗ੍ਰਿਫ਼ਤਾਰ

ਸੰਦੀਪ ਨੰਗਲ ਅੰਬੀਆ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸ਼ੂਟਰ ਵਿਕਾਸ ਮਹਲੇ ਗ੍ਰਿਫ਼ਤਾਰ

 ਜਲੰਧਰ:ਸੰਦੀਪ ਨੰਗਲ ਅੰਬੀਆਂ ਮਾਮਲੇ 'ਚ ਸੀਨੀਅਰ ਪੁਲਿਸ ਕਪਤਾਨ, ਜਲੰਧਰ ਸਵਪਨ ਸ਼ਰਮਾ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆਂ ਸਮੇਤ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ। Fifth-accused-in-net-for-killing-Sandeep-Nangal-Ambian-2 ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਓ, ਹਰਿਆਣਾ, ਸਚਿਨ ਧੁਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਹੈ। ਪੁਲਿਸ ਵਲੋਂ ਇਹਨਾਂ ਪਾਸੋਂ ਪਿਸਤੋਲ ਸਮੇਤ 5 ਵਿਦੇਸ਼ੀ ,30 ਬੋਰ ਪਿਸਤੌਲ ਤੇ ਦੋ 315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਹੀਕਲ ਸਮੇਤ ਮਹਿੰਦਰਾ ਐਕਸ.ਯੂ.ਵੀ. ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ। Bambiha group claims responsibility for Sandeep Nangal Ambia's killing ਜ਼ਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 6 ਵਜੇ ਦੇ ਕਰੀਬ ਪਿੰਡ ਮੱਲੀਆ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ, ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਜਿਸਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਹੀਕਲ, ਹਥਿਆਰ, ਸੈਫ ਹਾਉਸ, ਹਥਿਆਰਾਂ ਨੂੰ ਹੈਂਡਲ ਕਰਨ ਲਈ ਵੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੂੰ ਅੰਜਾਮ ਦੇਣ ਲਈ ਰੇਕੀ ਕਰਕੇ ਦਿੱਤੀ ਸੀ। Fifth-accused-in-net-for-killing-Sandeep-Nangal-Ambian-5 ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ਟਰ ਨੂੰ । ਗੋਲੀਬਾਰੀ ਕਰਨ ਵਾਲਿਆਂ ਦੀ ਪਹਿਚਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਸੀ । ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਸੀ। ਜਾਂਚ ਦੌਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ। ਇਹ ਵੀ ਪੜ੍ਹੋ:ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਦੇ ਹੱਥ ਲੱਗੀ 7 ਸੈਕਿੰਡ ਦੀ ਵੀਡੀਓ, ਚਾਰ ਹਮਲਾਵਰ ਦਿੱਤੇ ਦਿਖਾਈ, ਜਾਂਚ ਜਾਰੀ -PTC News


Top News view more...

Latest News view more...

PTC NETWORK
PTC NETWORK