ਮੁੱਖ ਖਬਰਾਂ

ਸੰਗਰੂਰ :  ਭਵਾਨੀਗੜ੍ਹ 'ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ 

By Shanker Badra -- March 18, 2021 5:11 pm

ਭਵਾਨੀਗੜ੍ਹ  : ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਇੱਕ ਪਿੰਡ 'ਚ ਕਬੂਤਰ ਫੜਨ ਗਏ ਇੱਕ ਨੌਜਵਾਨ ਦੀ ਨੰਗਾ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸਗੋਂ ਇਸ ਦੀ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ

Sangarur ch Naujavan di nanga karake kuttamar , video Social Media te vairal ਸੰਗਰੂਰ :  ਭਵਾਨੀਗੜ੍ਹ 'ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ

ਜਾਣਕਾਰੀ ਅਨੁਸਾਰ ਕੁੱਟਮਾਰ ਦਾ ਸ਼ਿਕਾਰ ਹੋਇਆ ਨੌਜਵਾਨ ਪਿੰਡ ਸਰਵਰਪੁਰ ਦਾ ਰਹਿਣ ਹੈ। ਉਸ ਨੇ ਦੱਸਿਆ ਕਿ ਉਹ ਆਪਣਾ ਕਬੂਤਰ ਫੜਨ ਲਈ ਗਲੀ 'ਚ ਲੱਗੇ ਪਿੱਪਲ ਉੱਪਰ ਚੜ੍ਹਿਆ ਸੀ ਪਰ ਕੁਝ ਨੌਜਵਾਨਾਂ ਨੇ ਉਸ ਨੂੰ ਪਿੱਪਲ ਤੋਂ ਖਿੱਚ ਕੇ ਉਤਾਰ ਲਿਆ ਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।

Sangarur ch Naujavan di nanga karake kuttamar , video Social Media te vairal ਸੰਗਰੂਰ :  ਭਵਾਨੀਗੜ੍ਹ 'ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ

ਉਸ ਨੇ ਦੱਸਿਆ ਕਿ ਉਹ ਉਸ ਨੂੰ ਘੜੀਸਦੇ ਹੋਏ ਘਰ ਲੈ ਗਏ ,ਜਿੱਥੇ ਜਾ ਕੇ ਉਨ੍ਹਾਂ ਨੇ ਉਸ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਗਰੋਂ ਨਗਨ ਹਾਲਤ 'ਚ ਉਸ ਦੀ ਵੀਡੀਓ ਬਣਾਈ ਤੇ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਜ਼ੇਰੇ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।

Sangarur ch Naujavan di nanga karake kuttamar , video Social Media te vairal ਸੰਗਰੂਰ :  ਭਵਾਨੀਗੜ੍ਹ 'ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ

ਡਾਕਟਰ ਨੇ ਦੱਸਿਆ ਕਿ ਨੌਜਵਾਨ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੀ ਇਤਲਾਹ ਸੰਬੰਧਤ ਥਾਣੇ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

-PTCNews

  • Share