Fri, Apr 19, 2024
Whatsapp

ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ

Written by  Shanker Badra -- December 24th 2020 12:48 PM
ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ

ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ

ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ:ਅੰਮ੍ਰਿਤਸਰ : ਪੰਜਾਬ ’ਚ ਅੱਜ ਸਵੇਰੇ ਸੰਘਣੀ ਧੁੰਦ ਪਈ ਹੈ। ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ 'ਚ ਅੱਜ ਸੰਘਣੀ ਧੁੰਦ ਕਾਰਨ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਤੇ ਪੱਛਮੀ ਉੱਤਰ ਪ੍ਰਦੇਸ਼ ’ਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਦਿੱਲੀ ਤੇ ਪੂਰਵੀ ਉੱਤਰ ਪ੍ਰਦੇਸ਼ ’ਚ ਵੀ ਕੋਹਰਾ ਦੇਖਣ ਨੂੰ ਮਿਲਿਆ ਹੈ। [caption id="attachment_460575" align="aligncenter" width="300"]Sangats at Sri Harmandir Sahib despite the dense fog and cold ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ[/caption] ਪੜ੍ਹੋ ਹੋਰ ਖ਼ਬਰਾਂ : ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿਚ ਪਾਈ ਭਾਰੀ ਧੁੰਦ ਕਾਰਨ ਸੜਕਾਂ 'ਤੇ ਵਹੀਕਲਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਅਤੇ ਵਿਦਿਆਰਥੀਆਂ ਨੂੰ ਵਿੱਦਿਅਕ ਅਦਾਰਿਆਂ 'ਤੇ ਜਾਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਪਿਆ ਹੈ। [caption id="attachment_460577" align="aligncenter" width="300"]Sangats at Sri Harmandir Sahib despite the dense fog and cold ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ[/caption] ਮੌਸਮ ਵਿਭਾਗ ਮੁਤਾਬਕ, ਇਨ੍ਹਾਂ ਸੂਬਿਆਂ ’ਚ ਅੱਜ ਕਾਫੀ ਧੁੰਦ ਛਾਈ ਰਹਿਣ ਦਾ ਅੰਦਾਜ਼ਾ ਹੈ। ਕੋਹਰੇ ਦੇ ਚੱਲਦੇ ਲੋਕਾਂ ਨੂੰ ਸਵੇਰੇ-ਸਵੇਰੇ ਕੰਮ ਕਰਨ ’ਚ ਪਰੇਸ਼ਾਨੀ ਹੋਵੇਗੀ। ਜ਼ਿਆਦਾਤਕ ਸੂਬਿਆਂ ’ਚ ਠੰਢੀਆਂ ਹਵਾਵਾਂ ਦੇ ਨਾਲ-ਨਾਲ ਪਾਰਾ ਵੀ ਕਾਫੀ ਵੱਧ ਰਿਹਾ ਹੈ। ਰਿਪੋਰਟ ਮੁਤਾਬਕ ਉੱਤਰ ਭਾਰਤ ਦੇ ਜ਼ਿਆਦਾ ਸੂਬਿਆਂ ’ਚ ਜ਼ਿਆਦਾ ਕੋਹਰੇ ਦੇ ਨਾਲ-ਨਾਲ ਠੰਢੀਆਂ ਹਵਾਵਾਂ ਚੱਲਣਗੀਆਂ, ਜਿਸ ਨਾਲ ਠੰਢ ’ਚ ਕੋਈ ਵੀ ਇਜ਼ਾਫਾ ਨਹੀਂ ਰਹੇਗਾ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ [caption id="attachment_460576" align="aligncenter" width="300"]Sangats at Sri Harmandir Sahib despite the dense fog and cold ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ[/caption] ਸੰਘਣੀ ਧੁੰਦ ਅਤੇ ਠੰਡ ਨੇਚਾਹੇ ਪੂਰੇ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਪਰ ਲੋਕਾਂ ਨੂੰ ਯਾਤਰਾ ਕਰਨ ਅਤੇ ਘਰ ਤੋਂ ਬਾਹਰ ਨਿਕਲਣ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਭ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੇ ਆਉਣ ਜਾਣ ਵਿਚ ਕੋਈ ਕਮੀ ਨਜ਼ਰ ਨਹੀਂ ਆਈ। ਇਸੇ ਤਰ੍ਹਾਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਰਹੇ ਹਨ। -PTCNews


Top News view more...

Latest News view more...