2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ

Sangrur 2 February Rally Bhai Gobind Singh Longowal Arrived Amargarh town
2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ

2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅਮਰਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾਣ ਵਾਲੀ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੰਗਰੂਰ ਅਤੇ ਬਰਨਾਲਾ ਵਿੱਚ ਵੱਡੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਇਕਬਾਲ ਸਿੰਘ ਝੂੰਦਾ , ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਕਸਬਾ ਅਮਰਗੜ੍ਹ ਵਿਖੇ ਪਹੁੰਚੇ ਸਨ। ਇਸ ਮੌਕੇ ਸੀਨੀਅਰ ਆਗੂਆਂ ਨੇ ਵਰਕਰਾਂ ਨੂੰ ਸੰਬੋਧਿਤ ਕੀਤਾ ਤੇ ਵੱਡੀ ਗਿਣਤੀ ਵਿੱਚ 2 ਫਰਵਰੀ ਨੂੰ ਸੰਗਰੂਰ ਰੈਲੀ ਵਿੱਚ ਪੁੱਜਣ ਲਈ ਲਾਮਬੰਦ ਕੀਤਾ ਹੈ।

Sangrur 2 February Rally Bhai Gobind Singh Longowal Arrived Amargarh town
2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲਸੱਤਾ ਦੇ ਵਿੱਚ ਸੀ ਤਾਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਵੱਡੇ -ਵੱਡੇ ਅਹੁਦੇ ਦਿੱਤੇ ਗਏ ਪਰ ਉਨ੍ਹਾਂ ਅਹੁਦਿਆਂ ‘ਤੇ ਬੈਠ ਕੇ ਆਮ ਜਨਤਾ ਨੂੰ ਨਕਾਰਿਆ ਗਿਆ ਅਤੇ ਹੁਣ ਜਦੋਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਪਈ ਤਾਂ ਪਾਰਟੀ ਨੂੰ ਛੱਡ ਗਏ ,ਜਿਸ ਨੂੰ ਕਿ ਲੋਕ ਭਲੀ- ਭਾਂਤੀ ਜਾਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਕਹਿ ਰਹੇ ਨੇ ਕਿ ਹਾਲੇ ਤੱਕ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦੇ ਵਿੱਚੋਂ ਬਰਖਾਸਤ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਲਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Sangrur 2 February Rally Bhai Gobind Singh Longowal Arrived Amargarh town
2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਜਦੋਂ ਇੱਕ ਪੱਤਰਕਾਰ ਵੱਲੋਂ ਸਵਾਲ ਪੁੱਛਿਆ ਗਿਆ ਕਿ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਢੀਂਡਸਾ ਪਰਿਵਾਰ ਨਾਲ ਜਾ ਸਕਦੇ ਨੇ ਤਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਹੋ ਸਕਦਾ ਹੈ ਕਿਉਂਕਿ ਜੋ ਚੋਣਾਂ ਅਮਰਗੜ੍ਹ ਹਲਕੇ ਵਿੱਚ ਹੋਈਆਂ ਹਨ ਅਤੇ ਸੁਰਜੀਤ ਸਿੰਘ ਧੀਮਾਨ ਦੀ ਜਿੱਤ ਹੋਈ ਹੈ, ਉਹ ਢੀਂਡਸਾ ਪਰਿਵਾਰ ਦੀ ਬਦੌਲਤ ਹੈ। ਨਾਲ ਹੀ ਲੌਂਗੋਵਾਲ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਤੋਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ 10 ਸੀਟਾਂ ਜਿੱਤਣਗੇ।

Sangrur 2 February Rally Bhai Gobind Singh Longowal Arrived Amargarh town
2 ਫਰਵਰੀ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਉਡਾਵੇਗੀ ਹੋਸ਼ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਓਧਰ ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਅਕਾਲੀ ਦਲ ਬਾਦਲ ਦੇ ਇੰਚਾਰਜ ਇਕਬਾਲ ਸਿੰਘ ਝੂੰਦਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਫਰਵਰੀ ਨੂੰ ਸੰਗਰੂਰ ਵਿਖੇ ਜੋ ਰੈਲੀ ਰੱਖੀ ਗਈ ਹੈ ,ਉਸ ਵਿੱਚ ਚੂਚੇਚੇ ਤੌਰ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ,ਜੋ ਪਾਰਟੀ ਦੇ ਵਰਕਰਾਂ ਨੂੰ ਸੰਬੋਧਿਤ ਕਰਨਗੇ। ਇਹ ਨਹੀਂ ਨਹੀਂ ਬਲਕਿ ਉਨ੍ਹਾਂ ਨੇ ਕਿਹਾ ਕਿ ਉਹ ਅਜੇ ਵਰਕਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਜੋ ਪਾਰਟੀ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਨਾਰਾਜ਼ ਚੱਲ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ
-PTCNews