Fri, Apr 19, 2024
Whatsapp

ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ  

Written by  Shanker Badra -- May 03rd 2021 02:42 PM
ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ  

ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ  

ਸੰਗਰੂਰ : ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ 'ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ 'ਚ ਲੌਕਡਾਊਨ (Lockdown in Punjab) ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਪੜ੍ਹੋ ਕਿਸ-ਕਿਸ ਨੂੰ ਮਿਲੇਗੀ ਛੋਟ , ਕੀ ਰਹੇਗਾ ਬੰਦ  [caption id="attachment_494498" align="aligncenter" width="300"]sangrur and barnala de dukandara te vapriaa ne punjab sarkar walo laye lockdown da kita virodh ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ[/caption] ਇਸ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਲੌਕਡਾਊਨ ਦਾ ਵਿਰੋਧ ਕੀਤਾ ਹੈ। ਵਪਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰਲੌਕਡਾਊਨ ਦਾ ਫ਼ੈਸਲਾ ਵਾਪਿਸ ਨਹੀਂ ਲਿਆ ਤਾਂ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸਰਕਾਰ ਪੂਰੀ ਤਰ੍ਹਾਂ ਲੌਕਡਾਊਨ ਲਾਵੇ ਅਤੇ ਸਾਰੇ ਕੰਮ ਬੰਦ ਕਰਨੇ ਚਾਹੀਦੇ ਹਨ। [caption id="attachment_494500" align="aligncenter" width="300"]sangrur and barnala de dukandara te vapriaa ne punjab sarkar walo laye lockdown da kita virodh ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ[/caption] ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਬਰਨਾਲਾ ਦੇ ਵਪਾਰੀ ਅਤੇ ਦੁਕਾਨਦਾਰ ਸੜਕਾਂ ‘ਤੇ ਉਤਰ ਆਏ ਹਨ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਬਰਨਾਲਾ ਦੇ ਵਪਾਰੀ ਅਤੇ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰਲੌਕਡਾਊਨ ਲਗਾ ਕੇ ਉਨ੍ਹਾਂ ਦੇ ਕਾਰੋਬਾਰਾਂ ਨੂੰ ਬਰਬਾਦ ਕਰ ਰਹੀ ਹੈ। ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਬਰਨਾਲਾ ਦੇ ਸਾਰੇ ਦੁਕਾਨਦਾਰਾਂ ਨੇ ਮੰਗਲਵਾਰ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ। [caption id="attachment_494501" align="aligncenter" width="300"]sangrur and barnala de dukandara te vapriaa ne punjab sarkar walo laye lockdown da kita virodh ਸੰਗਰੂਰ -ਬਰਨਾਲਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ 'ਚ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ[/caption] ਪੜ੍ਹੋ ਹੋਰ ਖ਼ਬਰਾਂ : ਕੀ ਭਾਰਤ 'ਚ 3 ਮਈ ਤੋਂ 20 ਮਈ ਤੱਕ ਮੁੜ ਲੱਗੇਗਾ ਮੁਕੰਮਲ ਲੌਕਡਾਊਨ ?, ਪੜ੍ਹੋ ਅਸੀਂ ਸੱਚਾਈ  ਪੰਜਾਬ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਮਵਾਰ ਨੂੰ ਬਲਬੀਰ ਸਿੰਘ ਸਿੱਧੂਨੇ ਕਿਹਾ ਕਿ ਪੰਜਾਬ ਵਿਚ ਕੋਰੋਨਾ ਸੰਬੰਧੀ ਸਥਿਤੀ ਬੇਕਾਬੂ ਹੋ ਰਹੀ ਹੈ, ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਪੰਜਾਬ ਵਿਚ ਘੱਟੋ ਘੱਟ 10 ਦਿਨਾਂ ਦਾ ਮੁਕੰਮਲ ਤਾਲਾਬੰਦੀ ਲਾਉਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਿਤੀ ਨੂੰ ਬਿਨਾਂ ਤਾਲਾਬੰਦੀ ਤੋਂ ਕੰਟਰੋਲ ਕਰਨਾ ਬਹੁਤ ਮੁਸ਼ਕਲ ਹੈ। -PTCNews


Top News view more...

Latest News view more...