ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

Sangrur Congress candidate Kewal Singh Dhillon Barnala to Sangrur road show

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ:ਬਰਨਾਲਾ : ਸੰਗਰੂਰ ਲੋਕ ਸਭਾ ਹਲਕਾ ਤੋਂ ਐਲਾਨੇ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਵਿਸ਼ਾਲ ਰੋਡ ਸ਼ੋਅ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਹੈ।

Sangrur Congress candidate Kewal Singh Dhillon Barnala to Sangrur road show

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

ਕਾਂਗਰਸ ਪਾਰਟੀ ਵੱਲੋਂ ਬਰਨਾਲਾ ਦੀ ਅਨਾਜ਼ ਮੰਡੀ ਤੋਂ ਇਹ ਰੋਡ ਸ਼ੋਅ ਸ਼ੁਰੂ ਹੋਇਆ ਹੈ।ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਹਨਾ ਸਮੇਤ ਸਮੂਲੀਅਤ ਕੀਤੀ ਜੋ ਬਰਨਾਲਾ ਦੇ ਵੱਖ- ਵੱਖ ਪਿੰਡਾ ਵਿੱਚੋਂ ਦੀ ਹੁੰਦਾ ਹੋਇਆ ਸੰਗਰੂਰ ਜਾ ਕੇ ਸਮਾਪਤ ਹੋਵੇਗਾ।

Sangrur Congress candidate Kewal Singh Dhillon Barnala to Sangrur road show

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

ਇਸ ਰੋਡ ਸ਼ੋਅ ‘ਚ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਧੂਰੀ ਤੋਂ ਐਮਐਲਏ ਦਲਵੀਰ ਸਿੰਘ ਗੋਲਡੀ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਸਮੂਲੀਅਤ ਕੀਤੀ ਗਈ।

Sangrur Congress candidate Kewal Singh Dhillon Barnala to Sangrur road show

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ।ਉਹਨਾਂ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਪੂਰੀ ਤਰਾਂ ਖਤਮ ਹੋ ਚੁੱਕੀ ਹੈ ਅਤੇ ਆਪ ਦੇ ਮੌਜੂਦਾ ਐਪੀ ਭਗਵੰਤ ਮਾਨ ਸਿਰਫ ਗੱਲਾਂ ਕਰਨ ਤੱਕ ਹੀ ਸੀਮਤ ਹਨ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ : ਅੰਮ੍ਰਿਤਸਰ : ਜਦੋਂ ਪਤਨੀ ਅਤੇ ਪਿਤਾ ਘਰ ਛੱਡ ਕੇ ਚਲੇ ਗਏ ਤਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
-PTCNews