Wed, Apr 24, 2024
Whatsapp

ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ

Written by  Shanker Badra -- September 04th 2019 10:46 AM
ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ

ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ

ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ:ਸੰਗਰੂਰ : ਪੰਜਾਬ ਭਰ 'ਚ ਈ.ਟੀ.ਟੀ. ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਸਿੱਖਿਆ ਵਿਭਾਗ 'ਚ ਖ਼ਾਲੀ ਪਈਆਂ ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ 'ਤੇ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੰਗਰੂਰ 'ਚ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। [caption id="attachment_336011" align="aligncenter" width="300"]Sangrur: ETT TET Pass Unemployed Teacher Water tank On Protest ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ[/caption] ਇਸ ਦੌਰਾਨ ਪੰਜਾਬ ਸਰਕਾਰ ਤੋਂ ਦੁਖੀ ਈ.ਟੀ.ਟੀ. ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਸੰਗਰੂਰ ਵਿਖੇ ਸੁਨਾਮ ਰੋਡ 'ਤੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ ਹਨ। ਇਸ ਦੇ ਨਾਲ ਹੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ 'ਚ ਟੈਂਕੀ ਦੇ ਨੇੜੇ ਹੀ ਪੰਜ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। [caption id="attachment_336010" align="aligncenter" width="300"]Sangrur: ETT TET Pass Unemployed Teacher Water tank On Protest ਸੰਗਰੂਰ : ETT ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ , ਭੁੱਖ ਹੜਤਾਲ ਵੀ ਸ਼ੁਰੂ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ ਇਸ ਦੌਰਾਨ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਲਾਰੇ ਲਾ ਰਹੀ ਹੈ ,ਜਿਸ ਕਰਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਤਾਂ ਆਪਣੀਆਂ ਮੰਗਾਂ ਲਈ ਉਹ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਨ। -PTCNews


Top News view more...

Latest News view more...