ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ

ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ    

ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ:ਸੰਗਰੂਰ : ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਸੁਨਾਮ ਅਧੀਨ ਪੈਂਦੇ ਪਿੰਡ ਸ਼ੇਰੋਂ ਵਿਖੇ ਇਕ ਕਿਸਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਅਤੇ ਉਕਤ ਕਿਸਾਨ ਆਪਣੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਗੁਰਪਾਲ ਸਿੰਘ ਵਜੋਂ ਹੋਈ ਹੈ।

ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ    

ਇਸ ਦੌਰਾਨ ਮ੍ਰਿਤਕ ਦੀ ਪਤਨੀ ਅਵਤਾਰ ਕੌਰ ਨੇ ਦੱਸਿਆ ਕਿ 42 ਸਾਲਾ ਗੁਰਪਾਲ ਸਿੰਘ ਬੀਤੀ ਸ਼ਾਮ ਨੂੰ ਆਪਣੇ ਘਰ ਵਿਚ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਰਿਵਾਲਵਰ ਉਸ ਦੇ ਹੱਥੋਂ ਫ਼ਰਸ਼ ‘ਤੇ ਡਿਗ ਗਿਆ। ਫ਼ਰਸ਼ ‘ਤੇ ਡਿੱਗਣ ਸਾਰ ਰਿਵਾਲਵਰ ‘ਚੋਂ ਗੋਲ਼ੀ ਚੱਲ ਗਈ ਜੋ ਕਿ ਉਸ ਦੇ ਸਿਰ ‘ਤੇ ਲੱਗੀ।

ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ    

ਜਿਸ ਤੋਂ ਬਾਅਦ ਗੁਰਪਾਲ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ ਪਰ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਇਕ ਬੇਟਾ, ਬੇਟੀ ਅਤੇ ਪਤਨੀ ਛੱਡ ਗਿਆ ਹੈ।

ਸੰਗਰੂਰ : ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ    

ਇਸ ਮੌਕੇ ਚੀਮਾ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਅਵਤਾਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇਹ ਦਾ ਡਾਕਟਰੀ ਮੁਆਇਨਾ ਕੀਤਾ ਜਾ ਰਿਹਾ ਹੈ।
-PTCNews